Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

April 17, 2026 09:28 PM
Rozana Sehaj times
ਡੇਰਾਬਸੀ/ਐੱਸ.ਏ.ਐੱਸ. ਨਗਰ : ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਅੱਜ ਬਲਾਕ ਸਮਿਤੀ ਡੇਰਾਬੱਸੀ ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਪ੍ਰਦੀਪ ਸਚਦੇਵਾ ਅਤੇ ਵਾਈਸ ਚੇਅਰਪਰਸਨ ਸ਼੍ਰੀਮਤੀ ਗੀਤਾ ਰਾਣੀ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਇਲਾਕੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ। ਇਸ ਮੌਕੇ “ਰੰਗਲਾ ਪੰਜਾਬ” ਸਕੀਮ ਅਧੀਨ ਡੇਰਾਬਸੀ ਹਲਕੇ ਦੇ ਕਰੀਬ 50 ਪਿੰਡਾਂ ਜਿੰਨ੍ਹਾਂ ਵਿੱਚ ਆਗਾਪੁਰ, ਬਹਾਦਰਗੜ੍ਹ, ਬੈਰਮਾਜਰਾ, ਬਸੋਲੀ, ਭਗਵਾਨਪੁਰ, ਭਗਵਾਸੀ, ਭੁਖੜੀ, ਡੰਗਡੇਹਰਾ, ਧਰਮਗੜ੍ਹ, ਧੀਰੇਮਾਜਰਾ, ਫਤਿਹਪੁਰ ਜੱਟਾਂ, ਗੁਰੂਨਾਨਕ ਕਲੌਨੀ, ਹੈਬਤਪੁਰ, ਇਬਰਾਹਿਮਪੁਰ, ਈਸਾਪੁਰ ਜੰਗੀ, ਝਰਮੜੀ, ਜੋਧਪੁਰ, ਕਸੌਲੀ, ਖੇੜੀ, ਖੇੜੀ ਗੁੱਜਰਾਂ, ਕੁਰਲੀ, ਮਾਲਣ, ਮੀਰਪੁਰ, ਨਗਲਾ, ਨਿੰਬੂਆਂ, ਪੁਨਸਰ, ਰਾਮਗੜ੍ਹ ਰੁੜਕੀ, ਰਾਮਪੁਰ ਸੈਣੀਆਂ, ਰਾਣੀਮਾਜਰਾ, ਰਜਾਪੁਰ, ਸਾਧਨਗਰ ਕਲੌਨੀ, ਸੰਗੋਥਾ, ਸਿਊਲੀ, ਸ਼ਿਤਾਬਗੜ੍ਹ, ਸੀਹਪੁਰ, ਟਰੜਕ, ਮੰਡੀ ਖਜੂਰ, ਸਾਧਾਪੁਰ, ਖੇੜੀ ਜੱਟਾਂ, ਰਾਮਪੁਰ ਬਹਾਲ, ਹੰਡੇਸਰਾ, ਮਲਕਪੁਰ, ਕਕਰਾਲੀ, ਟਿਵਾਣਾ, ਜੋਲਾ ਖੁਰਦ, ਬਰੋਲੀ, ਦਫਰਪੁਰ, ਤ੍ਰਿਵੇਦੀ ਕੈਂਪ, ਪੰਡਵਾਲਾ, ਜੰਡਲੀ ਸ਼ਾਮਲ ਹਨ, ਨੂੰ ਵਿਕਾਸ ਕਾਰਜਾਂ ਲਈ ਕੁੱਲ 2.5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਵੰਡੇ ਗਏ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਫੰਡ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਜਿਵੇਂ ਕਿ ਵੱਖ-ਵੱਖ ਪਿੰਡਾਂ ਦੇ ਸਮਸ਼ਾਨਘਾਟ ਲਈ ਰਸਤਾ, ਟਾਇਲਾਂ, ਸ਼ੈੱਡ, ਚਾਰਦੀਵਾਰੀ ਅਤੇ ਛੱਤ, ਧਰਮਸ਼ਾਲਾਵਾਂ ਦੇ ਵੱਖ ਵੱਖ ਕੰਮ, ਗਲੀ ਦੀਆਂ ਦੀਵਾਰਾਂ, ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੇ ਸੁਧਾਰ, ਪੰਚਾਇਤ ਘਰ, ਪਾਰਕ, ਖੇਡ ਮੈਦਾਨ, ਕਲੋਨੀਆਂ ਦੇ ਰਸਤੇ, ਗੰਦੇਪਾਣੀ ਦੀ ਨਿਕਾਸੀ, ਕਮਿਊਨਿਟੀ ਸੈਂਟਰ ਵਿੱਚ ਬਾਥਰੂਮ, ਸਟਰੀਟ ਲਾਇਟਾਂ, ਗੁੱਗਾ ਮਾੜੀ ਵਿੱਚ ਟਾਇਲਾਂ, ਆਦਿ ਕਾਰਜਾਂ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ “ਰੰਗਲਾ ਪੰਜਾਬ” ਸਕੀਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਿਧਾਇਕ ਰੰਧਾਵਾ ਨੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਅਪੀਲ ਕੀਤੀ ਕਿ ਉਹ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਾਰਿਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਦੇ ਪੰਚ, ਸਰਪੰਚ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਜਾਗਰੂਕਤਾ ਰੈਲੀ ਆਯੋਜਿਤ