ਮੋਹਾਲੀ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਜੋ ਵਾਅਦੇ ਅਤੇ ਗਰੰਟੀਆਂ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੋਰਾਂ ਵੱਲੋਂ ਲੋਕਾਂ ਦੀ ਕਚਹਿਰੀ ਵਿੱਚ ਜਾ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੂਰੇ ਕਰ ਲਿਆ ਗਿਆ ਹੈ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਾਕਰਪੁਰ ਵਿਖੇ ਕਹੀ, ਵਿਧਾਇਕ ਕੁਲਵੰਤ ਸਿੰਘ ਪਿੰਡ ਬਾਕਰਪੁਰ ਵਿਚਲੇ ਗੌਰਮੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ 9: 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਸਕੂਲ ਵਿੱਚ ਬਣੇ ਕਮਰੇ ਦਾ ਉਦਘਾਟਨ ਕਰ ਰਹੇ ਸਨ।, ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਦੇ ਚੱਲਦਿਆਂ ਅੱਜ ਪੰਜਾਬ ਭਰ ਵਿੱਚ ਮਾਪੇ ਪ੍ਰਾਈਵੇਟ ਸਕੂਲਾਂ ਦੀ ਥਾਂ ਤੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਵਾਉਣ ਦੇ ਲਈ ਪਹਿਲ ਕਦਮੀ ਕਰ ਰਹੇ ਹਨ ਅਤੇ ਅੱਗੇ ਜਾ ਕੇ ਵਿਦਿਆਰਥੀਆਂ ਦੇ ਮਾਪੇ ਇਸ ਗੱਲ ਤੇ ਖੁਸ਼ੀ ਅਤੇ ਤਸੱਲੀ ਮਹਿਸੂਸ ਕਰਨਗੇ, ਕਿ ਉਹਨਾਂ ਨੇ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਪੜ੍ਹਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੀ ਗਿਣਤੀ ਦੇ ਵਿੱਚ ਮੁਹੱਲਾ ਕਲੀਨਿਕ ਖੋਲੇ, ਜਿੱਥੋਂ ਲੱਖਾਂ ਮਰੀਜ਼ ਰੋਜ਼ਾਨਾ ਮਾਹਰ ਡਾਕਟਰਾਂ ਕੋਲੋਂ ਆਪਣੀ ਜਾਂਚ ਕਰਵਾਉਂਦੇ ਹਨ ਅਤੇ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ, ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਹੀ 1000 ਅਤੇ 1500 ਦੀ ਸਕੀਮ ਮਹਿਲਾਵਾਂ ਦੇ ਲਈ ਸ਼ੁਰੂ ਕੀਤੀ ਗਈ, ਇਸ ਤੋਂ ਇਲਾਵਾ ਜਿਨਾਂ ਵੀ ਸਕੂਲਾਂ ਦੇ ਵਿੱਚ ਲੋੜੀਂਦਾ ਸਟਾਫ , ਅਧਿਆਪਕ ਅਤੇ ਸਮਾਨ ਦੀ ਜਰੂਰਤ ਸੀ, ਉਸ ਨੂੰ ਵੀ ਪੂਰਾ ਕੀਤਾ ਗਿਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਜੋ ਕਿ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵੱਧ ਪੜੇ ਲਿਖੇ ਹਨ, ਉਹਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੋਰ ਜੋਸ਼ ਭਰ ਦਿੱਤਾ ਹੈ।, ਉਹਨਾਂ ਕਿਹਾ ਕਿ ਪਿੰਡ ਬਾਕਰਪੁਰ ਦੇ ਇਸ ਸਕੂਲ ਦੀ ਬਿਲਡਿੰਗ ਨੂੰ ਜਲਦੀ ਹੀ ਰੀ- ਡਿਜ਼ਾਇਨ ਕਰਕੇ ਨਵੀਂ ਬਿਲਡਿੰਗ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੀ ਨੁਹਾਰ ਪਹਿਲਾਂ ਦੇ ਮੁਕਾਬਲੇ ਸਿੱਖਿਆ ਕ੍ਰਾਂਤੀ ਦੇ ਚਲਦਿਆਂ ਬਦਲ ਗਈ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਗੇੜੇ ਲਗਾ ਕੇ ਉਥੋਂ ਦੇ ਵਿਦਿਆਰਥੀਆਂ ਅਤੇ ਸਟਾਫ ਦੇ ਨਾਲ ਗੱਲਬਾਤ ਕੀਤੀ ਅਤੇ ਜੋ ਵੀ ਜਰੂਰਤਾਂ ਵਿਦਿਅਕ ਸੰਸਥਾਵਾਂ ਦੇ ਵਿੱਚ ਸਨ , ਉਹਨਾਂ ਨੂੰ ਸਮਾਂ ਰਹਿੰਦਿਆਂ ਪੂਰਾ ਕੀਤਾ ਗਿਆ, ਅਤੇ ਵਿਦਿਕ ਸੰਸਥਾਵਾਂ ਦੇ ਵਿੱਚ ਵਿਦਿਆਰਥੀਆਂ ਦੇ ਲਈ ਮਾਹੌਲ ਤਿਆਰ ਕੀਤਾ, ਅਤੇ ਉਹ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਵਿੱਚ ਮੋਹਰੀ ਰਹਿਣਗੇ , ਇਸ ਮੌਕੇ ਤੇ ਜ਼ਿਲਾ ਸਿੱਖਿਆ ਅਫਸਰ - ਗਿੰਨੀ ਦੁੱਗਲ , ਪ੍ਰਿੰਸੀਪਲ ਸੁਨੀਤਾ ਰਾਣੀ, ਡਾਕਟਰ ਭੇਜੋ ਕੁਲਦੀਪ ਸਿੰਘ (ਹਲਕਾ ਕੋਰਡੀਨੇਟਰ BC ਵਿੰਗ ), ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਾਕਰਪੁਰ, ਸੁਰਜੀਤ ਸਿੰਘ ਬਾਕਰਪੁਰ, ਅਵਤਾਰ ਸਿੰਘ ਮੌਲੀ ਬੈਦਵਾਣ, ਰਾਜਵੀਰ ਕੌਰ ਬਾਲਕ ਪ੍ਰਧਾਨ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਅਵਤਾਰ ਸਿੰਘ ਮਟਰਾ, ਲੱਕੀ ਬਾਕਰਪੁਰ ,ਜਸਪਾਲ ਸਿੰਘ ਮਟੋਰ, ਵੀ ਹਾਜ਼ਰ ਸਨ