Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

April 17, 2026 09:51 PM
Rozana Sehaj times
ਲੁਧਿਆਣਾ : ਕਾਂਗਰਸੀ ਕੌਸਲਰ ਹਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਉਰਫ਼ ਇੰਦੀ ਨੂੰ ਲੁਧਿਆਣਾ ਦ ਅਦਾਲਤ ਨੇ ਵੱਡੀ ਰਾਹਤ ਦਿੰਦੀ ਹੋਏ ਜਮਾਨਤ ਦੇ ਦਿੱਤੀ। ਇੰਦਰਜੀਤ ਇੰਦੀ ‘ਤੇ ਸੜਕ ਨਿਰਮਾਣ ਵਿਚ ਲੱਗੇ ਮਜਦੂਰਾਂ ਦੀ ਕੁੱਟਮਾਰ ਕਰਨ ਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ FIR ਦਰਜ ਕੀਤੀ ਗਈ ਸੀ। ਵਧੀਕ ਸੈਸ਼ਨ ਜੱਜ ਡਾ. ਗੁਰਪ੍ਰੀਤ ਕੌਰ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਤਿੱਖੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਅਤੇ ਸੀਆਈਏ ਸਟਾਫ ਵਿਖੇ ਦਰਜ ਐਫਆਈਆਰ ਨੰਬਰ 106 (15 ਅਪ੍ਰੈਲ, 2026) ਨਾਲ ਜੁੜਿਆ ਹੈ। ਇਹ ਸ਼ਿਕਾਇਤ ਜੇਈ ਰੁਪਿੰਦਰ ਸਿੰਘ ਵੱਲੋਂ ਦਰਜ ਕੀਤੀ ਗਈ ਸੀ। ਦੋਸ਼ ਹੈ ਕਿ ਦੋਸ਼ੀ ਨੇ ਸੱਗੂ ਚੌਕ ਤੋਂ ਹੰਬੜਾਂ ਰੋਡ ਤੱਕ ਸੜਕ ਦੀ ਸਕ੍ਰੈਪਿੰਗ ਕਰ ਰਹੇ ਮਜਦੂਰਾਂ ਨਾਲ ਮਾਰਕੁੱਟ ਕੀਤੀ ਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ, ਜਿਸ ਨਾਲ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੋਈ। ਸੁਣਵਾਈ ਦੌਰਾਨ ਦੋਸ਼ੀ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਸ ਨੂੰ ਸਿਆਸੀ ਦੁਸ਼ਮਣੀ ਕਾਰਨ ਝੂਠਾ ਫਸਾਇਆ ਗਿਆ ਹੈ ਅਤੇ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹੈ। ਇਸ ਦੌਰਾਨ ਸਰਕਾਰੀ ਵਕੀਲ ਨੇ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਦੋਸ਼ੀ ਨੇ ਗੰਭੀਰ ਅਪਰਾਧ ਕੀਤਾ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਧਾਰਾ 132 ਨੂੰ ਛੱਡ ਕੇ ਸਾਰੀਆਂ ਧਾਰਾਵਾਂ ਜ਼ਮਾਨਤਯੋਗ ਹਨ ਅਤੇ ਦੋਸ਼ੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹੈ। ਅਦਾਲਤ ਨੇ ਦੋਸ਼ੀ ਨੂੰ 50,000 ਰੁਪਏ (ਆਪਣੀ ਜ਼ਿੰਮੇਵਾਰੀ ‘ਤੇ ਰਿਹਾਈ) ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਇੱਕ ਜ਼ਮਾਨਤ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ।

Have something to say? Post your comment

 

More in Malwa

ਤਹਿਸੀਲਦਾਰ ਅਮਿਤ ਸ਼ਰਮਾ ਦਾ ਕੀਤਾ ਸਵਾਗਤ 

ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਚੋਣ ਗਠਜੋੜ ਲਈ ਤਾਲਮੇਲ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ

'ਪ੍ਰੀਤ ਟਰੈਕਟਰਜ਼' ਫ਼ਰਮ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਟਰੈਕਟਰ ਕੀਤਾ ਗਿਆ ਭੇਂਟ

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਪਬਲਿਕ ਕਾਲਜ ਆਫ ਐਜੂਕੇਸ਼ਨ ਸਮਾਣਾ ਦੇ ਵਿਦਿਆਰਥੀਆਂ ਨੇ ਪੀ.ਐਸ.ਟੀ.ਈ.ਟੀ. ਵਿੱਚ ਲਹਿਰਾਇਆ ਪਰਚਮ

ਸੁਸ਼ੀਲ ਕੁਮਾਰ ਸ਼ਰਮਾ ਨੇ ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਅਹੁਦਾ

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਬੰਗਾ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸ਼ੁਰੂਆਤ