Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

April 17, 2026 09:55 PM
Rozana Sehaj times
ਅੰਮ੍ਰਿਤਸਰ :  ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਇਲਾਕੇ ਵਿੱਚ ਇੱਕ 75 ਸਾਲਾਂ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੂਰੇ ਸ਼ਹਿਰ ਵਿੱਚ ਗੁੱਸੇ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਇਸ ਨਾਲ ਸੰਬੰਧਿਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਮਹਿਲਾ ਨੂੰ ਉਸਦੇ ਆਪਣੇ ਹੀ ਪੁੱਤਰ ਅਤੇ ਨੂਹ ਵੱਲੋਂ ਜੰਜੀਰਾਂ ਨਾਲ ਬੰਨ੍ਹਿਆ ਗਿਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਸਮਾਜ ਸੇਵੀ ਵੀ ਇਸ ਮਾਮਲੇ ਵਿੱਚ ਅੱਗੇ ਆਏ ਹਨ, ਜੋ ਕਾਨੂੰਨ-ਵਿਵਸਥਾ ‘ਤੇ ਸਵਾਲ ਖੜੇ ਕਰ ਰਹੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਸਖ਼ਤ ਨੋਟਿਸ ਲੈਂਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਲਦ ਤੋਂ ਜਲਦ ਰਿਪੋਰਟ ਮੰਗੀ ਹੈ। ਉਧਰ, ਅੰਮ੍ਰਿਤਸਰ ਪੁਲਿਸ ਵੱਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Majha

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ, ਇਲਾਕੇ ਵਿੱਚ ਫੈਲੀ ਸਨਸਨੀ

ਅਜਨਾਲਾ ਦੇ ਪਿੰਡ ਨੇਪਾਲ ‘ਚ ਵੱਡਾ ਹਾਦਸਾ, ਖੇਤਾਂ ‘ਚ ਡਿੱਗੀ ਕਮਬਾਈਨ ਨੂੰ ਲੱਗੀ ਭਿਆਨਕ ਅੱਗ

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ