Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

April 17, 2026 10:06 PM
Rozana Sehaj times
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਨਜ਼ਦੀਕੀਆਂ ਅਤੇ ਸੰਪਰਕਾਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਸੰਦੇਸ਼ ਭੇਜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਹੈਕਰਾਂ ਨੇ ਮੈਨੇਜਰ ਧੰਗੇੜਾ ਦੇ ਨਾਂ ਦੀ ਵਰਤੋਂ ਕਰਦਿਆਂ ਕਈ ਵਿਅਕਤੀਆਂ ਨੂੰ ਮੈਸੇਜ ਭੇਜੇ ਕਿ ਉਨ੍ਹਾਂ ਨੂੰ ਕਿਸੇ ਜ਼ਰੂਰੀ ਕੰਮ ਲਈ ਤੁਰੰਤ ਮਾਲੀ ਮਦਦ ਦੀ ਲੋੜ ਹੈ। ਇਸ ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਮੈਸੇਜ ਪ੍ਰਾਪਤ ਕਰਨ ਵਾਲੇ ਕੁਝ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਪੈਣ 'ਤੇ ਸਿੱਧਾ ਮੈਨੇਜਰ ਸਾਹਿਬ ਨਾਲ ਰਾਬਤਾ ਕਾਇਮ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਮੋਬਾਈਲ ਨੰਬਰ/ਅਕਾਊਂਟ ਹੈਕ ਕਰ ਲਿਆ ਗਿਆ ਹੈ ਅਤੇ ਮੇਰੇ ਵੱਲੋਂ ਕਿਸੇ ਵੀ ਕਿਸਮ ਦੀ ਪੈਸਿਆਂ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਸੰਗਤ ਅਤੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਸੰਦੇਸ਼ ਦੇ ਚੁੰਗਲ ਵਿੱਚ ਨਾ ਫਸਣ ਅਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਾ ਕਰਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਨੱਥ ਪਾਈ ਜਾ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼