Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

April 18, 2026 02:48 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦੇ ਸੀਬੀਐਸਈ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਆਰੰਭ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸੀ. ਬੀ. ਐੱਸ. ਈ. ਵੱਲੋ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਦਾ ਨਤੀਜਾ 100% ਰਿਹਾ। ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚੋਂ ਬਲਦੀਪ ਸਿੰਘ ਨੇ 95.2%, ਬੰਦਿਤਾ 94.2%, ਗ਼ਜ਼ਲ ਵਰਮਾ 94%,ਸੁਮਨਪ੍ਰੀਤ ਕੌਰ 93.8%,ਜਸਮੀਨ ਜਿੰਦਲ 91.6, ਮਾਧਵ ਬਾਂਸਲ 91.6%, ਸ਼ਿਖਾ 90.6%, ਨਵਜੋਤ ਸਿੰਘ 90.6%, ਸੰਦੀਪ ਕੌਰ 89.2% ਅੰਕ ਪ੍ਰਾਪਤ ਕਰਨ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਨਾਲ ਨਾਲ ਮਾਤਾ ਪਿਤਾ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਡਾਕਟਰ ਮਨੋਜ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਜਿੱਥੇ ਉਹਨਾਂ ਦੇ ਮਾਤਾ ਪਿਤਾ ਦਾ ਵਿਸ਼ੇਸ਼ ਯੋਗਦਾਨ ਹੈ ਉੱਥੇ ਸਕੂਲ ਪ੍ਰਿੰਸੀਪਲ, ਸਮੂਹ ਸਟਾਫ ਦਾ ਵੀ ਯੋਗਦਾਨ ਹੈ ਜਿਨ੍ਹਾਂ ਦੀ ਮਿਹਨਤ ਨਾਲ ਅੱਜ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ। ਉਹਨਾਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜਨਕ ਰਾਜ ਵੱਲੋਂ ਵੀ ਵਿਦਿਆਰਥੀਆਂ ਦੀ ਸਫਲਤਾ ਤੇ ਵਧਾਈ ਦਿੱਤੀ।ਇਸ ਮੌਕੇ ਰਾਕੇਸ਼ ਸ਼ਰਮਾਂ, ਪ੍ਰੇਮ ਸ਼ਰਮਾਂ, ਸ਼ਿਵਾਨੀ, ਮਨਵਿੰਦਰ, ਨੇਹਾ ਜੈਨ, ਸ਼ੁਸਮਾ, ਸੁਨੀਤਾ, ਹਰਪ੍ਰੀਤ ਕੌਰ, ਗਗਨਪ੍ਰੀਤ ਕੌਰ ਵੀ ਹਾਜ਼ਰ ਸਨ।

Have something to say? Post your comment

 

More in Education

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ