Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਗਵਾਨ ਪਰਸ਼ੂਰਾਮ ਜੈਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ 

April 18, 2026 03:00 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਯਾ ਮੰਦਰ ਕਮੇਟੀ ਵੱਲੋਂ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਵਿਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਬ੍ਰਾਹਮਣ ਸਭਾ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।ਇਹ ਸ਼ੋਭਾ ਯਾਤਰਾ ਸਥਾਨਕ ਜਖੇਪਲ ਰੋਡ ਤੇ ਸਥਿਤ ਸਤੀ ਸਿ਼ਵਾਲਿਆ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਦੀ ਲੰਘੀ ਜਿਥੇ ਲੋਕਾਂ ਨੇ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੀਆਂ ਸਟਾਲਾਂ ਲਗਾਈਆਂ ਅਤੇ ਸਰਬੱਤ, ਪਾਣੀ ਆਦਿ ਦਾ ਥਾਂ ਥਾਂ ਇਤਜ਼ਾਮ ਕੀਤਾ ਗਿਆ ਸੀ। ਸ਼ੋਭਾ ਯਾਤਰਾ ਦੇ ਸਵਾਗਤ ਲਈ ਕਈ ਥਾਵਾਂ ਤੇ ਸੁੰਦਰ ਸਵਾਗਤੀ ਗੇਟ ਬਣਾਏ ਗਏ ਸਨ। ਸ਼ੋਭਾ ਯਾਤਰਾ ਵਿੱਚ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦੋ ਸਵਰਗੀ ਡਾਂ ਵਿਕਰਮ ਸ਼ਰਮਾ ਦੇ ਪਰਿਵਾਰ ਵੱਲੋਂ ਭੇਂਟ ਕੀਤੀ ਗਈ ਹੈ ਅਤੇ ਕੱਲ ਨੂੰ ਸਤੀ ਸਿ਼ਵਾਲਿਆ ਮੰਦਰ ਵਿਖੇ ਮੂਰਤੀ ਸਥਾਪਨਾ ਹੋਣੀ ਹੈ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਗਰਮੀ ਦੇ ਬਾਵਜੂਦ ਵੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਸੀ।ਇਸ ਮੌਕੇ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਕਣਕਵਾਲ ਨੇ ਦੱਸਿਆ ਕਿ ਕੱਲ੍ਹ ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਿਆ ਮੰਦਰ ਵਿਖੇ ਸਪਤਾਹ ਦੇ ਭੋਗ ਪਾਏ ਜਾਣਗੇ ਅਤੇ ਜਯੰਤੀ ਸਮਾਗਮ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸ਼ੋਭਾ ਯਾਤਰਾ ਵਿੱਚ ਹੋਰਨਾਂ ਤੋਂ ਇਲਾਵਾ ਨਰਿੰਦਰਪਾਲ ਸ਼ਰਮਾ ਸੈਕਟਰੀ ਮਾਰਕਿਟ ਕਮੇਟੀ, ਗੋਪਾਲ ਸ਼ਰਮਾ, ਹਰੀਸ਼ ਜੋਸ਼ੀ,ਸਤਿੰਦਰ ਭਾਰਦਵਾਜ, ਭਰਤ ਭਾਰਦਵਾਜ ਅਤੇ ਐਡਵੋਕੇਟ ਅਰਸ਼ਪ੍ਰੀਤ ਸ਼ਰਮਾ ਆਦਿ ਮੈਂਬਰ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ