Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਦੀ ਦੂਜੀ ਖ਼ੁਰਾਕ ਸਬੰਧੀ ਸਿਵਲ ਸਰਜਨ ਨੇ ਦਿਤਾ ਸਪੱਸ਼ਟੀਕਰਨ

June 18, 2021 06:04 PM
SehajTimes

 ਮੋਹਾਲੀ :  ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਪ੍ਰਵਾਨਗੀ ਦੇ ਸਬੰਧ ਵਿਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਪੱਸ਼ਟੀਕਰਨ ਦਿਤਾ ਹੈ। ਉਨ੍ਹਾਂ ਦਸਿਆ ਕਿ ਇਹ ਸਹੂਲਤ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਸਿਰਫ਼ ਤਿੰਨ ਸ਼੍ਰੇਣੀਆਂ ਨੂੰ ਦਿਤੀ ਗਈ ਹੈ ਜਿਨ੍ਹਾਂ ਵਿਚ ਉਹ ਵਿਦਿਆਰਥੀ ਸ਼ਾਮਲ ਹਨ ਜਿਨ੍ਹਾਂ ਨੇ ਵਿਦਿਆ ਦੇ ਉਦੇਸ਼ ਨਾਲ ਵਿਦੇਸ਼ ਯਾਤਰਾ ਕਰਨੀ ਹੈ। ਦੂਜੀ ਸ਼੍ਰੇਣੀ ਉਨ੍ਹਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਵਿਦੇਸ਼ਾਂ ਵਿਚ ਨੌਕਰੀ ਲਈ ਜਾਣਾ ਹੈ ਅਤੇ ਤੀਜੀ ਸ਼੍ਰੇਣੀ ਵਿਚ ਖਿਡਾਰੀ ਆਉਂਦੇ ਹਨ ਜਿਨ੍ਹਾਂ ਨੇ ਟੋਕੀਓ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਭਾਗ ਲੈਣਾ ਹੈ ਜਾਂ ਉਨ੍ਹਾਂ ਨਾਲ ਜਾਣ ਵਾਲਾ ਸਟਾਫ਼। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਉਪਰੋਕਤ ਸ਼੍ਰੇਣੀਆਂ ਤੋਂ ਬਿਨਾਂ ਇਹ ਸਹੂਲਤ ਹੋਰ ਕਿਸੇ ਸ਼੍ਰੇਣੀ ਨੂੰ ਨਹੀਂ ਦਿਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਅਜਿਹੇ ਲੋਕ ਵੀ ਕੋਵੀਸ਼ੀਲਡ ਦੀ ਦੂਜੀ ਡੋਜ਼ 28 ਦਿਨਾਂ ਤੋਂ ਬਾਅਦ ਅਤੇ 84 ਦਿਨਾਂ ਤੋਂ ਪਹਿਲਾਂ ਲਗਵਾਉਣ ਲਈ ਆ ਰਹੇ ਹਨ ਜਿਨ੍ਹਾਂ ਨੇ ਵਿਆਹ ਜਾਂ ਕਿਸੇ ਹੋਰ ਨਿੱਜੀ ਸਮਾਗਮ ਦੇ ਮੰਤਵ ਨਾਲ ਵਿਦੇਸ਼ ਜਾਣਾ ਹੈ ਜਾਂ ਜਿਹੜੇ ਉਥੋਂ ਦੇ ਪੀ.ਆਰ. ਹਨ ਅਤੇ ਉਨ੍ਹਾਂ ਨੇ ਵਾਪਸ ਉਥੇ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਸਿਰਫ਼ ਉਕਤ ਤਿੰਨ ਸ਼੍ਰੇਣੀਆਂ ਵਾਸਤੇ ਹੈ, ਹੋਰ ਕਿਸੇ ਵਾਸਤੇ ਨਹੀਂ।
          ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਦੀ ਸਹੂਲਤ ਲਈ ਕੋਵੀਸ਼ੀਲਡ ਦੇ ਦੋ ਟੀਕਿਆਂ ਵਿਚਲੇ ਵਕਫ਼ੇ ਦੇ ਨਿਯਮਾਂ ਵਿਚ ਤਬਦੀਲੀ ਕੀਤੀ ਸੀ। ਪਹਿਲਾਂ, ਕੋਵੀਸ਼ੀਲਡ ਦਾ ਦੂਜਾ ਟੀਕਾ 84 ਦਿਨਾਂ ਮਗਰੋਂ ਲਗਵਾਇਆ ਜਾ ਸਕਦਾ ਸੀ ਪਰ ਸਰਕਾਰ ਨੇ ਉਪਰੋਕਤ ਸ਼੍ਰੇਣੀਆਂ ਨੂੰ ਰਾਹਤ ਦਿੰਦਿਆਂ ਕਿਹਾ ਸੀ ਕਿ ਇਹ ਟੀਕਾ 28 ਦਿਨਾਂ ਬਾਅਦ ਅਤੇ 84 ਦਿਨਾਂ ਤੋਂ ਪਹਿਲਾਂ ਵੀ ਲਗਵਾਇਆ ਜਾ ਸਕਦਾ ਹੈ।
                ਟੀਕਾਕਰਨ ਦੀ ਦੂਜੀ ਡੋਜ਼ ਸਮੇਂ ਜਮ੍ਹਾਂ ਹੋਣ ਵਾਲੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਇਨ੍ਹਾਂ ਵਿਚ ਤਸਦੀਕ ਕੀਤਾ ਗਿਆ ਸਰਟੀਫ਼ੀਕੇਟ, ਪਹਿਲੀ ਡੋਜ਼ ਦਾ ਸਰਟੀਫ਼ੀਕੇਟ, ਪਾਸਪੋਰਟ ਅਤੇ ਵੀਜ਼ਾ ਦੀ ਕਾਪੀ ਸ਼ਾਮਲ ਹਨ। ਅੰਤਰਰਾਸ਼ਟੀ ਯਾਤਰੀਆਂ ਦੀਆਂ ਉਕਤ ਸ਼੍ਰੇਣੀਆਂ ਅਪਣੇ ਲੋੜੀਂਦੇ ਦਸਤਾਵੇਜ਼ ਐਸ.ਡੀ.ਐਮ, ਸਰਕਲ ਰੈਵੇਨਿਊ ਅਫ਼ਸਰ, ਬੀ.ਡੀ.ਪੀ.ਓ, ਐਮ.ਸੀ. ਦੇ ਈ.ਓ., ਲੇਬਰ ਇੰਸਪੈਕਟਰ, ਏਈਟੀਸੀ/ਈਟੀਓ/ਐਕਸਾਈਜ਼ ਇੰਸਪੈਕਟਰ, ਐਸ.ਐਚ.ਓ. ਅਤੇ ਆਰ.ਐਮ.ਓ ਅਤੇ ਲੋਕਲ ਬਾਡੀ ਦੇ ਚੁਣੇ ਹੋਏ ਨੁਮਾਇੰਦਿਆਂ ਭਾਵ ਕੌਂਸਲਰਾਂ ਤੋਂ ਤਸਦੀਕ ਕਰਵਾ ਕੇ ਅਤੇ ਇਜਾਜ਼ਤ ਲੈ ਕੇ 28 ਦਿਨਾਂ ਬਾਅਦ ਪਰ 84 ਦਿਨਾਂ ਤੋਂ ਪਹਿਲਾਂ ਕੋਵੀਸ਼ੀਲਡ ਦੀ ਦੂਜੀ ਡੋਜ਼ ਲਗਵਾ ਸਕਦੀਆਂ ਹਨ।
ਫ਼ੋਟੋ ਕੈਪਸ਼ਨ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਜਾਣਕਾਰੀ ਦਿੰਦੇ ਹੋਏ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ