Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਰੀਮਲੈਂਡ ਪਬਲਿਕ ਸਕੂਲ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

April 18, 2026 04:45 PM
Rozana Sehaj times

ਕੋਟਕਪੂਰਾ : ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਅੱਠਵੀਂਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।  ਇਸ ਮੌਕੇ ‘ਤੇ ਸੰਸਥਾ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿਸਿਮਰਪ੍ਰੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 586/600 (97.66 ਫੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਅਤੇ ਪੰਜਾਬ ਵਿੱਚੋਂ 14ਵਾਂ ਸਥਾਨ, ਰਾਵੀਆ ਸਪੁੱਤਰੀ ਰਾਜਨ ਨੇ 585/600(97.50 ਫੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਪੰਜਾਬ ਵਿੱਚੋਂ 15ਵਾਂ ਸਥਾਨ ਅਤੇ ਸਿਮਰਨਜੀਤ ਕੌਰ ਸਪੁੱਤਰੀ ਉਡੀਕ ਸਿੰਘ ਨੇ 584/600 (97.33%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਅਤੇ ਪੰਜਾਬ ਵਿੱਚੋਂ 16ਵਾਂ ਸਥਾਨ ਹਾਸਿਲ ਕਰਕੇ ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਤੋਂ ਇਲਾਵਾ6 ਬੱਚਿਆਂ ਨੇ 95 ਤੋਂ 100 ਪ੍ਰਤੀਸ਼ਤ ਅੰਕ, 8 ਵਿਦਿਆਰਥੀਆਂ ਨੇ 90 ਤੋਂ 95 ਪ੍ਰਤੀਸ਼ਤ, 12 ਵਿਦਿਆਰਥੀਆਂ ਨੇ 85 ਤੋਂ 90 ਪ੍ਰਤੀਸ਼ਤ, 10 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਅਤੇ ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ’ਤੇ ਡੀ.ਈ.ਓ (ਐਸਿੱ) ਸ੍ਰੀਮਤੀ ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ੍ਰੀਮਤੀ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਸ: ਬਲਰਾਜ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਿੱਖਿਆ ਦੇ ਹਰ ਖੇਤਰ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮੈਡਮ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਸਰਬਜੀਤ ਕੌਰ, ਜਸਪ੍ਰੀਤ ਕੌਰ , ਨਾਜ਼ੀਆ, ਸਵੀਟੀ, ਸੰਦੀਪ ਕੌਰ, ਪੂਜਾ ਰਾਣੀ  ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ