Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿੱਖਿਆ ਕ੍ਰਾਂਤੀ ਤਹਿਤ ਸਪੀਕਰ ਸੰਧਵਾਂ ਵਲੋਂ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

April 18, 2026 04:55 PM
Rozana Sehaj times
ਕੋਟਕਪੂਰਾ : ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜਲਾਲੇਆਣਾ (ਫਰੀਦਕੋਟ-2) ਵਿਖੇ ਬੁਨਿਆਦੀ ਵਿਕਾਸ ਕਾਰਜਾਂ ਅਤੇ  ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਚਾਕੀ ਮੱਲ ਸਿੰਘ ਵਿਖੇ ਆਧੁਨਿਕ ਕਲਾਸ ਰੂਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਸਪੀਕਰ ਸੰਧਵਾ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 45 ਲੱਖ ਰੁਪਏ ਦੇ ਕਰੀਬ ਖਰਚ ਕਰਕੇ ਦੋ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਲੈਬ ਅਤੇ ਪੈਨਲ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੀ ਹਾਲਤ ਵਿਚ ਲਗਾਤਾਰ ਸੁਧਾਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਵਿੱਤੀ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਚੰਗੀ ਅਤੇ ਮਾਡਰਨ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਧੰਨਵਾਦ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਗਈ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਦੇ ਮੁੱਖ ਟੀਚੇ ਹਨ ਅਤੇ ਇਨ੍ਹਾਂ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਪੀਕਰ ਸ. ਕੁਲਤਾਰ  ਸਿੰਘ ਸੰਧਵਾਂ ਵੱਲੋਂ ਬੱਚਿਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ  ਮੌਕੇ ਜਸਵੀਰ ਸਿੰਘ ਧਨੋਆ ਸੋਸਾਈਟੀ ਪ੍ਰਧਾਨ, ਹਰਦੀਪ ਸਿੰਘ ਧਨੋਆ ਬਲਾਕ ਪ੍ਰਧਾਨ, ਰੁਪਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਖਾਲਸਾ, ਸੁਖਬੀਰ ਸਿੰਘ ਮੈਂਬਰ, ਚਮਕੌਰ ਸਿੰਘ ਹੈਡ ਟੀਚਰ, ਸੁਖਵਿੰਦਰ ਸਿੰਘ ਸੈਂਟਰ ਹੈਡ ਟੀਚਰ, ਪਰਮਜੀਤ ਕੌਰ ਹੈਡ ਮਿਸਟਰੈਸ ਇਸ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਮਾਪੇ, ਬੱਚੇ ਅਤੇ ਅਧਿਆਪਕ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ