Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਾਮਨ ਬਾਜਵਾ ਨੇ ਈਓ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ 

April 18, 2026 04:57 PM
ਦਰਸ਼ਨ ਸਿੰਘ ਚੌਹਾਨ
ਐਸਡੀਐਮ ਦੇ ਦਖਲ ਤੋਂ ਬਾਅਦ ਹਰਕਤ ਵਿੱਚ ਆਇਆ ਪ੍ਰਸ਼ਾਸਨ,
ਲੋੜੀਂਦੀ ਫੀਸ ਲੈਕੇ ਸਿਆਸੀ ਪਾਰਟੀਆਂ ਨੂੰ ਸੌਂਪੀਆਂ ਵੋਟਰ ਸੂਚੀਆਂ
 
ਸੁਨਾਮ -- ਆਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਨਾਮ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਵਾਰਡਾਂ ਦੀ ਨਵੀਂ ਹੱਦਬੰਦੀ ਤਹਿਤ ਜਾਰੀ ਹੋਈਆਂ ਵੋਟਰ ਸੂਚੀਆਂ ਨੂੰ ਲੈਕੇ ਨਗਰ ਕੌਂਸਲ ਪ੍ਰਸ਼ਾਸਨ ਅਤੇ ਵਿਰੋਧੀ ਧਿਰਾਂ ਵਿਚਾਲੇ ਤਕਰਾਰ ਵਧ ਗਈ ਹੈ। ਸ਼ਨਿੱਚਰਵਾਰ ਨੂੰ ਉਕਤ ਵਿਵਾਦ ਉਸ ਸਮੇਂ ਸਿਖਰ 'ਤੇ ਪਹੁੰਚ ਗਿਆ, ਜਦੋਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨਗਰ ਕੌਂਸਲ ਦੇ ਕਾਰਜ਼ ਸਾਧਕ ਅਫਸਰ ਦੀ 'ਗੁੰਮਸ਼ੁਦਗੀ' ਦੇ ਪੋਸਟਰ ਲੈਕੇ ਕੌਂਸਲ ਦਫ਼ਤਰ ਪਹੁੰਚ ਗਏ ਅਤੇ ਨੋਟਿਸ ਬੋਰਡ ਤੇ ਪੋਸਟਰ ਚਿਪਕਾ ਦਿੱਤੇ।
ਕੌਂਸਲ ਪ੍ਰਸ਼ਾਸਨ 'ਤੇ 'ਕਠਪੁਤਲੀ' ਬਣਨ ਦੇ ਦੋਸ਼** 
ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਦੋਸ਼ ਲਾਇਆ ਕਿ ਪਿਛਲੇ ਕਈ ਦਿਨਾਂ ਤੋਂ ਵਿਰੋਧੀ ਧਿਰਾਂ ਨਵੀਂ ਹੱਦਬੰਦੀ ਦੇ ਅਨੁਸਾਰ ਵੋਟਰ ਸੂਚੀਆਂ ਦੀ ਮੰਗ ਕਰ ਰਹੀਆਂ ਹਨ, ਪਰ ਅਧਿਕਾਰੀ ਜਾਣਬੁੱਝ ਕੇ ਦੇਰੀ ਕਰ ਰਹੇ ਹਨ। ਉਨ੍ਹਾਂ ਕਿਹਾ, " ਕਾਰਜ਼ ਸਾਧਕ ਅਫ਼ਸਰ ਦਫ਼ਤਰ ਤੋਂ ਗੈਰ-ਹਾਜ਼ਰ ਹਨ ਅਤੇ ਫ਼ੋਨ ਤੱਕ ਨਹੀਂ ਚੁੱਕ ਰਹੇ। ਅਜਿਹਾ ਲੱਗਦਾ ਹੈ ਕਿ ਕੌਂਸਲ ਪ੍ਰਸ਼ਾਸਨ ਸੱਤਾਧਾਰੀ ਪੱਖ ਦੀ ਕਠਪੁਤਲੀ ਬਣਕੇ ਕੰਮ ਕਰ ਰਿਹਾ ਹੈ, ਜੋ ਲੋਕਤੰਤਰ ਲਈ ਬੇਹੱਦ ਘਾਤਕ ਹੈ।" ਇਸੇ ਦੌਰਾਨ ਕਾਂਗਰਸ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਵੀ ਆਪਣੇ ਸਮਰਥਕਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ।
ਵਿਰੋਧੀ ਧਿਰਾਂ ਦੇ ਸਖ਼ਤ ਤੇਵਰਾਂ ਅਤੇ ਦਫ਼ਤਰ ਵਿੱਚ ਹੋਏ ਹੰਗਾਮੇ ਤੋਂ ਬਾਅਦ ਮਾਮਲਾ ਸਥਾਨਕ ਐਸਡੀਐਮ ਦੇ ਧਿਆਨ ਵਿੱਚ ਲਿਆਂਦਾ ਗਿਆ। ਐਸਡੀਐਮ ਦੇ ਦਖਲ ਤੋਂ ਬਾਅਦ ਕੌਂਸਲ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ। ਇਸ ਤੋਂ ਬਾਅਦ ਨਿਰਧਾਰਿਤ ਫੀਸ ਜਮ੍ਹਾ ਕਰਵਾ ਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਵੀਂਆਂ ਵੋਟਰ ਸੂਚੀਆਂ ਮੁਹੱਈਆ ਕਰਵਾਈਆਂ ਗਈਆਂ।
ਲੋਕਤੰਤਰੀ ਵਿਵਸਥਾ ਨਾਲ ਖਿਲਵਾੜ: ਧੀਮਾਨ
ਇਸੇ ਦੌਰਾਨ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਵੀ ਇਸ ਘਟਨਾਕ੍ਰਮ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ, ਪਰ ਇੱਥੇ ਵਿਰੋਧੀ ਧਿਰਾਂ ਨੂੰ ਸੂਚਨਾ ਲੈਣ ਲਈ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਿਰੋਧੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨਾ ਵਰਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕੀ ਕਹਿਣਾ ਹੈ ਅਧਿਕਾਰੀ ਦਾ ?
ਨਗਰ ਕੌਂਸਲ ਦੇ ਕਾਰਜ਼ ਸਾਧਕ ਅਫ਼ਸਰ ਬਾਲਕ੍ਰਿਸ਼ਨ ਗੋਗੀਆ ਨੇ ਕਿਹਾ ਕਿ ਸਾਰੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੇ ਦਿੱਤੀਆਂ ਗਈਆਂ ਹਨ। ਵਿਭਾਗੀ ਰੁਝੇਵਿਆਂ ਕਾਰਨ ਉਹ ਫ਼ੋਨ ਨਹੀਂ ਚੁੱਕ ਸਕੇ ਸਨ, ਪਰ ਦਫ਼ਤਰ ਵਿੱਚ ਕੰਮਕਾਜ ਸੁਚਾਰੂ ਰੂਪ ਵਿੱਚ ਚੱਲ ਰਿਹਾ ਹੈ।

Have something to say? Post your comment

 

More in Malwa

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

ਸਿੱਖਿਆ ਕ੍ਰਾਂਤੀ ਤਹਿਤ ਸਪੀਕਰ ਸੰਧਵਾਂ ਵਲੋਂ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਅਪ੍ਰੈਲ ਨੂੰ

ਡਰੀਮਲੈਂਡ ਪਬਲਿਕ ਸਕੂਲ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

ਸਟੇਟ ਐਵਾਰਡੀ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ ਕੀਤੀ

ਜਮਹੂਰੀ ਅਧਿਕਾਰ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਸੰਗਰੂਰ ਵੱਲੋਂ ਹਰਿਆਣਾ ਅਤੇ ਯੂ ਪੀ ਵਿੱਚ ਮਜਦੂਰਾਂ ਤੇ ਜਬਰ ਦੀ ਸਖ਼ਤ ਨਿੰਦਾ

13ਵਾਂ ਦਸਤਾਰ ਚੇਤਨਾ ਮਾਰਚ ਕਰਵਾਇਆ ਦਸਤਾਰ ਦੀ ਸ਼ਾਨ ਤਾਂ ਹਮੇਸ਼ਾ ਹੀ ਉੱਚੀ ਤੇ ਸੁੱਚੀ ਹੈ ਅਤੇ ਰਹੇਗੀ ਵੀ ਹਮੇਸ਼ਾ ਤੱਕ