Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

April 18, 2026 05:44 PM
Rozana Sehaj times
ਸਮਾਣਾ : ਆਮ ਆਦਮੀ ਪਾਰਟੀ ਨੂੰ ਅੱਜ ਹਲਕਾ ਸਮਾਣਾ ਵਿਖੇ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ਵਿੱਚ ਨੌਜਵਾਨ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋਏ। ਹਲਕਾ ਸਮਾਣਾ ਵਿਖੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੀ ਅਗਵਾਈ ਹੇਠ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਸ. ਬਰਸਟ ਵੱਲੋਂ ਸਵਾਗਤ ਕੀਤਾ ਗਿਆ। 
ਇਸ ਦੌਰਾਨ ਸੋਹਨ ਲਾਲ, ਮਾਹੀ ਸ਼ਰਮਾ, ਰਵੀ ਸਿੰਘ, ਜੱਸਾ ਬਾਬਾ, ਰਾਣੀ, ਅਰਪਣ, ਮਨਜੀਤ ਕੌਰ, ਜਸਵੀਰ, ਜਸਵੀਰ ਕੌਰ ਸਮੇਤ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਉਪਰੰਤ ਚੇਅਰਮੈਨ ਵੱਲੋਂ ਹਲਕਾ ਸਮਾਣਾ ਦਫਤਰ ਵਿਖੇ ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਪੰਚਾਇਤਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। 
ਸਮਾਗਮ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਨੌਜਵਾਨ ਲਗਾਤਾਰ 'ਆਪ' ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਦੀਪਕ ਗਰਗ ਵਰਗੇ ਮਿਹਨਤੀ ਆਗੂ ਦੇ ਆਉਣ ਨਾਲ ਸਮਾਣਾ ਖੇਤਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਚੇਅਰਮੈਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਮਾਣਾ ਦਾ ਚਹੁਪੱਖੀ ਵਿਕਾਸ ਹੀ ਉਨ੍ਹਾਂ ਦੀ ਤਰਜੀਹ ਹੈ ਅਤੇ ਹਲਕਾ ਸਮਾਣਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹ ਖੁਦ ਲੋਕਾਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਲੋਕਾਂ ਨੂੰ ਮਿਲਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਮੂਹ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤ ਲਈ ਸੂਬੇ ਦੀਆਂ ਸਮੂਹ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਵਾਲਾ ਪਾਣੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਖੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ।
ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 4 ਸਾਲਾਂ ਦੌਰਾਨ ਇਤਿਹਾਸਕ ਫੈਸਲੇ ਲੈਂਦਿਆਂ ਹੋਇਆ ਮਿਸਾਲੀ ਕਾਰਜ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। 
ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਦੀਆਂ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ। ਇਸ ਮੌਕੇ ਜਸਬੀਰ ਸਿੰਘ ਜਿਲ੍ਹਾਂ ਪ੍ਰੀਸ਼ਦ ਮੈਂਬਰ, ਦਰਬਾਰਾ ਸਿੰਘ ਬਲਾਕ ਸੰਮਤੀ ਮੈਂਬਰ ਤੁੱਲੇਵਾਲ, ਸ਼ੰਕਰ ਸਿੰਘ ਸਰਪੰਚ ਖੇੜਕੀ, ਸੋਮ ਚੰਦ ਸੋਨੀ ਸਰਪੰਚ ਤਰਖਾਣ ਮਾਜਰਾ, ਜੱਸੀ ਸਰਪੰਚ ਖੇੜਾ, ਅਵਤਾਰ ਸਿੰਘ ਸਰਪੰਚ ਸਾਧੂਗੜ੍ਹ, ਗੁਰਦੀਪ ਸਿੰਘ ਸਰਪੰਚ ਦੁਦੱੜ, ਸੂਬਾ ਸਿੰਘ ਸਰਪੰਚ ਢੈਂਠਲ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ (ਬਹਾਦਰਗੜ੍ਹ), ਗੁਰਜੀਤ ਸਿੰਘ ਸਰਪੰਚ ਚੁਪਕੀ, ਨਰਿੰਦਰ ਸਿੰਘ ਸਰਪੰਚ ਬਰਸਟ, ਜਗਤਾਰ ਸਿੰਘ ਸਰਪੰਚ ਬੁਜਰਕ, ਗੁਰਚਰਨ ਸਿੰਘ ਰੁਪਾਣਾ, ਹਰਭਿੰਦਰ ਸਿੰਘ ਰਾਠੀ, ਜੈਂਕੀ ਮਹਿਰਾ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਹਜਾਰੀ ਲਾਲ ਜੋਹਰੀ, ਸ਼ਕਰ ਜਿੰਦਲ, ਹਰਜਿੰਦਰ ਸਿੰਘ ਸਾਬਕਾ ਸਰਪੰਚ ਸਰਾਜਪੁਰ, ਖੇਮ ਸਿੰਘ ਸਾਬਕਾ ਸਰਪੰਚ ਫਤਿਹਮਾਜਰੀ, ਸੁਖੀ ਖੱਤਰੀਵਾਲ, ਬਲਕਾਰ ਸਿੰਘ ਖੇੜਕੀ, ਬਲਵਿੰਦਰ ਸਿੰਘ ਗਾਜੀਪੁਰ, ਹੇਮਇੰਦਰ ਮਾਲੋਮਾਜਰਾ, ਡਾ. ਹਰਮੇਸ਼, ਕੁਲਵੰਤ ਸਿੰਘ, ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ