Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

April 18, 2026 05:53 PM
Rozana Sehaj times
ਮੋਗਾ  : ਸ਼ਹਿਰ ਦੀ ਨਾਮਵਰ ਵਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਦਸਵੀਂ ਦੀ ਸਲਾਨਾ ਬੋਰਡ ਦੀ ਪ੍ਰਿਖਿਆ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਨ ਅਨੁਰੀਤ ਕੌਰ ਨੇ 95.4% ਅੰਕ ਹਾਸਲ ਕਰਕੇ ਸਕੂਲ ਚੋਂ ਟਾਪ ਕੀਤਾ। ਇਸ ਦੇ ਨਾਲ ਹੀ ਸੰਯੋਗਿਤਾ ਜੇਠੀ ਨੇ 94.4% ਅੰਕ ਹਾਸਲ ਕਰਕੇ ਦੂਸਰਾ ਅਤੇ ਨਵਨੀਰ ਸਿੰਘ ਨੇ 92.8% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਸਕੂਲ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ 17 ਵਿਦਿਆਰਥੀਆਂ ਨੇ 90% ਤੋਂ ਜਿਆਦਾ ਅੰਕ ਪ੍ਰਾਪਤ ਕਰਕੇ ਆਪਣਾ ਪਰਚਮ ਲਹਿਰਾਇਆ। ਇਹਨਾਂ ਵਿੱਚ ਸ਼ਹਿਰੀਨ ਸੀਬੀਆ 92.8%, ਸੋਹਿਤ ਬੰਸਲ 92.6%, ਈਸ਼ਾ ਅਰੋੜਾ 92%, ਪਾਵਨੀ 91.8%, ਸ਼ੁਭਪ੍ਰਿਤਪਾਲ ਸਿੰਘ 91.8%, ਅਭਿਨੰਦਨ 91.4%, ਬਲਵੰਤ ਸਿੰਘ 91.2%, ਹਰਗੁਨਦੀਪ ਕੌਰ 91%, ਸੁਖਮਨਜੋਤ ਕੌਰ ਚੀਮਾ 90.8%, ਮੋਹਿਤਇੰਦਰ ਸਿੰਘ ਗਿਲ 90.8%, ਰਵਨੀਤ ਕੌਰ 90.6%, ਕਵਿਜੋਤ ਕੌਰ ਗਰੇਵਾਲ 90.2%, ਜਸਕਰਨ ਸਿੰਘ ਤੂਰ 90.2%, ਰਿਪੁਦਮਨ ਸਿੰਘ ਗਿਲ 90.2% ਅੰਕ ਹਾਸਿਲ ਕੀਤੇ। ਇਸ ਤਰ੍ਹਾਂ 35 ਵਿਦਿਆਰਥੀਆਂ ਨੇ 80 ਤੋਂ 90% ਅੰਕ ਹਾਸਲ ਕੀਤੇ, ਇਸ ਤੋਂ ਇਲਾਵਾ 48 ਵਿਦਿਆਰਥੀਆਂ ਨੇ 70% ਤੋਂ 80% ਅੰਕ ਪ੍ਰਾਪਤ ਕੀਤੇ ਅਤੇ 40 ਵਿਦਿਆਰਥੀਆਂ ਨੇ 60% ਤੋਂ 70% ਅੰਕ ਪ੍ਰਾਪਤ ਕੀਤੇ। ਬਲੂਮਿੰਗ ਬਡਜ਼ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਜ਼ਿਕਰਯੋਗ ਹੈ ਕਿ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਿਰਫ ਪੜਾਈ ਚ ਹੀ ਨਹੀਂ ਮੁਕਾਮ ਹਾਸਲ ਕਰਦੇ ਬਲਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਤੇ ਵੀ ਆਪਣਾ ਪਰਚਮ ਲਹਿਰਾ ਚੁੱਕੇ ਹਨ। ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸਪਿਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਉਹਨਾਂ ਕਿਹਾ ਇਸ ਸ਼ਾਨਦਾਰ ਨਤੀਜੇ ਨੇ ਸਕੂਲ ਦਾ ਨਾਮ ਹੋਰ ਵੀ ਰੌਸ਼ਨ ਕਰ ਦਿੱਤਾ ਹੈ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਕਿਹਾ ਦਸਵੀਂ ਕਲਾਸ ਦਾ ਨਤੀਜਾ ਹਰੇਕ ਵਿਦਿਆਰਥੀ ਦੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਦਸਵੀਂ ਤੋਂ ਬਾਅਦ ਹੀ ਵਿਦਿਆਰਥੀ ਆਪਣੇ ਸੁਫਣਿਆਂ ਦੇ ਅਨੁਸਾਰ ਆਪਣੀ ਅੱਗੇ ਦੀ ਪੜਾਈ ਦੀ ਚੋਣ ਕਰਦੇ ਹਨ ਤਾਂ ਜੋ ਆਪਣੇ ਮਨਪਸੰਦ ਖੇਤਰ ਵਿੱਚ ਤਰੱਕੀ ਕਰਕੇ ਇੱਕ ਸੁਨਹਿਰਾ ਭਵਿੱਖ ਹਾਸਲ ਕਰ ਸਕਣ। ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਹਨਾਂ ਨੂੰ ਅਗਲੀ ਪੜ੍ਹਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸਲਾਹ ਦਿੱਤੀ ਕਿ ਉਹ ਆਪਣੀ ਪੜਾਈ ਦੇ ਨਾਲ-ਨਾਲ ਕੋਈ ਨਾ ਕੋਈ ਸਕਿੱਲ ਜ਼ਰੂਰ ਸਿੱਖਣ।

Have something to say? Post your comment

 

More in Education

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ