Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ

April 18, 2026 06:03 PM
Rozana Sehaj times
ਸਮਾਣਾ : ਅਖਿਲ ਭਾਰਤੀ ਬਹਾਵਲਪੁਰ ਮਹਾਸੰਘ ਵੱਲੋਂ 'ਬਹਾਵਲਪੁਰੀ ਦਿਵਸ' ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਬਹਾਵਲਪੁਰੀ ਭਾਈਚਾਰਾ ਆਪਣੀ ਮਿਹਨਤ ਅਤੇ ਦਿਆਨਤਦਾਰੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ, "ਦੇਸ਼ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਵਿੱਚ ਇਸ ਭਾਈਚਾਰੇ ਦਾ ਬਹੁਤ ਵੱਡਾ ਅਤੇ ਅਹਿਮ ਯੋਗਦਾਨ ਹੈ। ਵੰਡ ਦੇ ਸੰਤਾਪ ਨੂੰ ਹੰਢਾਉਣ ਦੇ ਬਾਵਜੂਦ ਇਸ ਭਾਈਚਾਰੇ ਨੇ ਆਪਣੀ ਹਿੰਮਤ ਨਾਲ ਸਮਾਜ ਵਿੱਚ ਇੱਕ ਸਤਿਕਾਰਯੋਗ ਮੁਕਾਮ ਹਾਸਲ ਕੀਤਾ ਹੈ।" ਉਨ੍ਹਾਂ ਭਾਈਚਾਰੇ ਦੇ ਸ਼ਾਨਾਮੱਤੇ ਇਤਿਹਾਸ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਏਕਤਾ ਦੇ ਸੂਤਰ ਵਿੱਚ ਬੱਝੇ ਰਹਿਣ ਦਾ ਸੱਦਾ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਸੰਘ ਦੇ ਪੰਜਾਬ ਪ੍ਰਧਾਨ ਰਾਜ ਕੁਮਾਰ ਸਚਦੇਵਾ ਨੇ ਦੱਸਿਆ ਕਿ ਇਹ ਦਿਨ ਬਹਾਵਲਪੁਰੀ ਭਾਈਚਾਰੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਵਾਰ ਵੀ ਇਹ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਯਾਦਗਾਰੀ ਬਣਾਇਆ ਗਿਆ। ਸਮਾਗਮ ਦੌਰਾਨ ਭਾਈਚਾਰੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ।
ਮਹਾਸੰਘ ਦੇ ਮੁੱਖ ਸਰਪ੍ਰਸਤ ਡਾ. ਮਦਨ ਲਾਲ ਹਸੀਜਾ ਅਤੇ ਗਿਆਨ ਚੰਦ ਕਟਾਰੀਆ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਚੇਅਰਮੈਨ ਜਗਦੀਸ਼ ਕੁਮਾਰ, ਪ੍ਰਧਾਨ ਸੁਸ਼ੀਲ ਪੋਪਲੀ ਅਤੇ ਕਾਰਜਕਾਰੀ ਪ੍ਰਧਾਨ ਰਾਮ ਚੰਦ ਰਾਮਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।
ਸਮਾਗਮ ਦੇ ਅਖੀਰ ਵਿੱਚ ਪ੍ਰਧਾਨ ਰਾਜ ਕੁਮਾਰ ਸਚਦੇਵਾ ਅਤੇ ਸਮੂਹ ਮੈਂਬਰਾਂ ਵੱਲੋਂ ਹਰਪਾਲ ਜੁਨੇਜਾ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਬਹਾਵਲਪੁਰ ਮਹਾਸੰਘ ਦੇ ਮੈਂਬਰਾਂ ਨੇ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਦਾ ਪ੍ਰਣ ਲਿਆ। 'ਜੈ ਬਹਾਵਲਪੁਰੀ' ਅਤੇ 'ਜੀਵੇ ਬਹਾਵਲਪੁਰੀ' ਦੇ ਨਾਅਰਿਆਂ ਨਾਲ ਪੂਰਾ ਪੰਡਾਲ ਗੂੰਜ ਉੱਠਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਭਾਈਚਾਰੇ ਦੇ ਲੋਕ ਹਾਜ਼ਰ ਸਨ।

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ