Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

April 18, 2026 06:06 PM
Rozana Sehaj times

ਸਿਰਸਾ : ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਅੱਜ ਜ਼ਿਲ੍ਹਾ ਪੁਲੀਸ ਕਪਤਾਨ ਦੀਪਕ ਸਹਾਰਨ ਦੀ ਅਗਵਾਈ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ।  ਐਸਪੀ ਨੇ ਖੁਦ 9 ਪਿੰਡਾਂ ਵਿੱਚ ਕਰੀਬ 20 ਕਿਲੋਮੀਟਰ ਸਾਈਕਲ ਚਲਾਕੇ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਹ ਸਾਈਕਲ ਰੈਲੀ ਜੀਵਨ ਨਗਰ ਦੇ ਸਤਿਗੁਰੂ ਪ੍ਰਤਾਪ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ ਅਤੇ ਸੰਤਨਗਰ ਦੇ ਗੁਰਦੇਵ ਇਨਡੋਰ ਸਟੇਡੀਅਮ ਵਿੱਚ ਸਮਾਪਤ ਹੋਈ । ਲਗਭਗ 20 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਹੋਈ ਰੈਲੀ ਨੌਂ ਪਿੰਡਾਂ ਸੰਤ ਨਗਰ, ਜਗਜੀਤ  ਨਗਰ, ਦਮਦਮਾ, ਧਰਮਪੁਰਾ, ਸੰਤੋਖਪੁਰਾ, ਹਾਰਨੀ, ਹਾਰਨੀ ਖੁਰਦ ਅਤੇ ਅੰਮ੍ਰਿਤਸਰ ਖੂਹ ਆਦਿ ਪਿੰਡਾਂ ਵਿੱਚ ਪਹੁੰਚੀ। ਲੋਕਾਂ ਨੇ ਪਿੰਡਾਂ ਵਿੱਚ ਰੈਲੀ ਦਾ ਸ਼ਾਨਦਾਰ ਸਵਾਗਤ ਕਰਦਿਆ ਆਪਣੇ ਆਪਣੇ ਪਿੰਡਾਂ ਵਿੱਚੋਂ ਨਸ਼ੇ ਨੂੰ ਖਤਮ ਕਰਨ ਦਾ ਅਹਿਦ ਲਿਆ। ਇਸ ਦੌਰਾਨ ਐਸਪੀ ਦੀਪਕ ਸਹਾਰਨ ਨੇ ਕਿਹਾ ਕਿ ਨਸ਼ੇ ਦੀ ਦੁਰਵਰਤੋਂ ਨਾ ਸਿਰਫ਼ ਇੱਕ ਵਿਅਕਤੀ ਨੂੰ ਸਗੋਂ ਉਨ੍ਹਾਂ ਦੇ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਤਬਾਹ ਕਰ ਦਿੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਅਤੇ ਖੇਡਾਂ ਅਤੇ ਸਿੱਖਿਆ ਵਿੱਚ ਆਪਣੀਆਂ ਰੁਚੀਆਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤ ਸਮਾਜ ਦਾ ਸੁਪਨਾ ਸਿਰਫ਼ ਜਨਤਕ ਹਿੱਸੇਦਾਰੀ ਨਾਲ ਹੀ ਪੂਰਾ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ਾ ਕਰਦਾ ਹੈ ਤਾਂ ਇਹ ਆਮ ਲੋਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਉਸ ਨੂੰ ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ। ਸਿਰਸਾ ਪੁਲਿਸ ਪ੍ਰਸ਼ਾਸਨ ਨਸ਼ਾ-ਮੁਕਤ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਇਸ ਮੌਕੇ ਡੀਐਸਪੀ ਸਿਧਾਰਥ ਬਿਸ਼ਨੋਈ, ਏਲਨਾਬਾਦ ਪੁਲਿਸ ਥਾਣਾ ਇੰਚਾਰਜ ਪ੍ਰਗਟ ਸਿੰਘ, ਰਾਣੀਆ ਪੁਲਿਸ ਥਾਣਾ ਇੰਚਾਰਜ ਮਨਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਿਰਕਤ ਕੀਤੀ।
  ਫੋਟੋ ਕੈਪਸ਼ਨ : ਨਸ਼ਾ ਮੁਕਤ ਰੈਲੀ ਕੱਢਦੇ ਹੋਏ ਐਸਪੀ,ਪੁਲੀਸ ਅਧਿਕਾਰੀ ਅਤੇ ਲੋਕ।

                    

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ