Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

April 18, 2026 06:16 PM
Rozana Sehaj times
ਸਿਰਸਾ :  ਖੇਤਰ ਦੇ ਪਿੰਡ ਅਰਨੀਆਂਵਾਲੀ ਵਿੱਚ ਅੱਜ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਕਾਰਨ ਇੱਕ ਕੰਪਨੀ ਵੱਲੋਂ ਕਿਸਾਨ ਦੇ ਘਰ ਨੂੰ ਲਗਾਏ ਗਏ ਤਾਲੇ ਲੱਗੇ ਇੱਕ ਘਰ ਦੇ ਤਾਲੇ ਖੋਲ੍ਹਣ ਇੱਕ ਮਹਾਂਪੰਚਾਇਤ ਕੀਤੀ ਗਈ। ਜਿਸ ਵਿੱਚ ਰਾਜਸਥਾਨ ਤੋਂ ਕਿਸਾਨ ਆਗੂ ਮੰਗੇਜ ਚੌਧਰੀ,ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ, ਕਿਸਾਨ ਆਗੂ ਸੰਦੀਪ ਧੀਰਨਵਾਸ,ਸੀਟੂ ਪ੍ਰਧਾਨ ਮਦਨ ਖੋਥ,ਭੁਪਿੰਦਰ ਸਿੰਘ,ਕਿਸਾਨ ਆਗੂ ਭਰਤ ਸਿੰਘ,ਸਰਪੰਚ ਕ੍ਰਿਸ਼ਨਾ ਖੋਥ ਅਤੇ  ਸੈਂਕਡ਼ੇ ਹੋਰ ਕਿਸਾਨਾਂ ਨੇ ਤਾਲੇ ਖੋਲ੍ਹਣ ਅਤੇ ਪਰਿਵਾਰ ਨੂੰ ਅੰਦਰ ਜਾਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ। ਜਿ਼ਕਰਯੋਗ ਹੈ ਕਿ ਲੰਘੇ ਕੱਲ ਕਿਸਾਨ ਆਗੂਆਂ ਨੇ ਅੱਜ ਮਹਾਂ ਪੰਚਾਇਤ ਬੁਲਾਕੇ ਘਰ ਦੇ ਤਾਲੇ ਖੋਲ੍ਹਣ ਦਾ ਐਲਾਨ ਕਰ ਦਿੱਤਾ ਸੀ ਅੱਜ ਦੂਜੇ ਦਿਨ ਪੁਲਿਸ ਪ੍ਰਸ਼ਾਸਨ ਅਤੇ ਕੰਪਨੀ ਦੇ ਉੱਚ ਅਧਿਕਾਰੀ ਗੈਰਹਾਜ਼ਰ ਸਨ। ਜਾਣਕਾਰੀ ਅਨੁਸਾਰ ਸ਼ੁਭਾਸ ਚੰਦਰ ਅਤੇ ਉਸਦੀ ਪਤਨੀ ਮੁਕੇਸ਼ ਵਾਸੀ ਅਰਨੀਆਂਵਾਲੀ ਨੇ 2024 ਵਿੱਚ ਇੰਡੀਆ ਸ਼ੈਲਟਰ ਹੋਮ ਲੋਨ ਕੰਪਨੀ ਤੋਂ ਲਗਭਗ 11.50 ਲੱਖ ਦਾ ਘਰ ਕਰਜ਼ਾ ਲਿਆ ਸੀ। ਕੁਝ ਸਮੇਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਦਾ ਭੁਗਤਾਨ ਨਾ ਹੋਣ ਕਾਰਨ 7 ਫਰਵਰੀ, 2026 ਨੂੰ ਕੰਪਨੀ ਨੇ ਉਨ੍ਹਾਂ ਦੇ ਘਰ ਨੂੰ ਤਾਲਾ ਲਗਾ ਦਿੱਤਾ। ਇਸ ਨਾਲ ਪਰਿਵਾਰ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੋ ਦਿਨਾਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਨੇ ਘਰ ਨੂੰ ਤਾਲਾ ਖੋਲ੍ਹਣ ਲਈ ਵਿਰੋਧ ਪ੍ਰਦਰਸ਼ਨ ਕੀਤਾ। ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਨੇ ਪਹਿਲੇ ਦਿਨ ਤਾਲੇ ਖੋਲ੍ਹਣ ਤੋਂ ਰੋਕਿਆ, ਜਿਸ ਕਾਰਨ ਧਰਨਾ ਪ੍ਰਦਰਸ਼ਨ ਹੋਇਆ। ਸ਼ਨੀਵਾਰ ਨੂੰ ਇੱਥੇ ਇੱਕ ਮਹਾਂ ਪੰਚਾਇਤ ਪੰਚਾਇਤ ਹੋਈ ਜਿੱਥੇ ਘਰ ਦਾ ਤਾਲਾ ਖੋਲ੍ਹਣ ਅਤੇ ਚਾਬੀਆਂ ਪਰਿਵਾਰ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ। ਦੁਪਹਿਰ 1 ਵਜੇ ਦੇ ਕਰੀਬ 70 ਦਿਨਾਂ ਬਾਅਦ ਘਰ ਦਾ ਤਾਲਾ ਖੋਲ੍ਹਕੇ ਚਾਬੀਆਂ ਪਰਿਵਾਰ ਨੂੰ ਸ਼ੌਪੀਆਂ ਗਈਆ। ਇਸ ਮੌਕੇ ਪੀਡ਼ਤ ਪਰਿਵਾਰ ਨੇ ਕਿਸਾਨ ਨੇਤਾਵਾਂ ਅਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਕਿਸਾਨ ਨੇਤਾਵਾਂ ਨੇ ਕਿਹਾ ਕਿ ਹੁਣ ਮਿਲ ਬੈਠਕੇ ਕੰਪਨੀ ਨਾਲ ਇਸ ਮਾਮਲੇ ਨੂੰ ਸੁਲਝਾਇਆ ਜਾਵੇਗਾ।
 
 ਫੋਟੋ  ਕੈਪਸ਼ਨ :  ਮਹਾਂ ਪੰਚਾਇਤ ਵਿੱਚ ਇਕੱਠੇ ਹੋਏ ਲੋਕ।
ਫੋਟੋ ਕੈਪਸ਼ਨ  : ਪੀੜਤ ਪਰਿਵਾਰ ਦੀ ਫੋਟੋ ।
 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ