Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

April 18, 2026 06:22 PM
Rozana Sehaj times
ਅੰਮ੍ਰਿਤਸਰ : ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੀ ਉਪਲਬਧੀ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੁੰਦਾ ਹੈ। ਅੱਜ ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਜੰਮਪਲ ਹਨ, ਜੋ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਉਤਰਾਖੰਡ ਅੰਦਰ ਸਿੱਖਾਂ ਨਾਲ ਸਬੰਧਤ ਪਾਵਨ ਅਸਥਾਨਾਂ ਸਬੰਧੀ ਵੀ ਰਾਜਪਾਲ ਸ. ਗੁਰਮੀਤ ਸਿੰਘ ਨਾਲ ਵਿਚਾਰਾਂ ਹੋਈਆਂ, ਜਿਸ ਪ੍ਰਤੀ ਉਨ੍ਹਾਂ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ। 
 ਇਸੇ ਦੌਰਾਨ ਰਾਜਪਾਲ ਸ. ਗੁਰਮੀਤ ਸਿੰਘ ਨੇ ਕਿਹਾ ਕਿ ਗੁਰੂ ਦੇ ਅਸ਼ੀਰਵਾਦ ਸਦਕਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਦਰ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਨਵੀਂ ਊਰਜਾ ਮਹਿਸੂਸ ਕਰਦੇ ਹਨ। ਉਨ੍ਹਾਂ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿਚ ਉਤਰਾਖੰਡ ਅਤੇ ਦੇਸ਼ ਭਰ ਦੇ ਲੋਕਾਂ ਲਈ ਅਰਦਾਸ ਕੀਤੀ।  
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਰਾਜਪਾਲ ਸ. ਗੁਰਮੀਤ ਸਿੰਘ ਨਾਲ ਪੁੱਜੇ ਏਡੀਸੀ ਅਮਿਤ ਸ੍ਰੀਵਾਸਤਵ, ਏਆਈਜੀ ਸ. ਜਗਜੀਤ ਸਿੰਘ ਵਾਲੀਆ, ਏਡੀਸੀਪੀ ਸ. ਹਰਪਾਲ ਸਿੰਘ ਸਮੇਤ ਹੋਰ ਮੌਜੂਦ ਸਨ।
 

Have something to say? Post your comment

 

More in Majha

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫਤਾਰ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ, ਇਲਾਕੇ ਵਿੱਚ ਫੈਲੀ ਸਨਸਨੀ