Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

April 18, 2026 06:25 PM
Rozana Sehaj times
ਅੰਮ੍ਰਿਤਸਰ  : ਅੰਮ੍ਰਿਤਸਰ ਦੇ ਮੁਹਕਮਪੁਰਾ ਇਲਾਕੇ ਵਿੱਚ ਇੱਕ ਛੋਟੇ ਜਿਹੇ ਪਾਰਕਿੰਗ ਵਿਵਾਦ ਨੇ ਉਸ ਵੇਲੇ ਭਿਆਨਕ ਰੂਪ ਧਾਰ ਲਿਆ ਜਦੋਂ ਇਹ ਝਗੜਾ ਹਿੰਸਕ ਟਕਰਾਅ ਵਿੱਚ ਤਬਦੀਲ ਹੋ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ, ਜੋੜਾ ਫਾਟਕ ਨੇੜੇ ਇੱਕ ਗਲੀ ਵਿੱਚ ਦੋ ਧਿਰਾਂ ਵਿਚਕਾਰ ਕਾਰ ਪਾਰਕਿੰਗ ਨੂੰ ਲੈ ਕੇ ਤਕਰਾਰ ਹੋਈ ਸੀ। ਇਸ ਦੌਰਾਨ ਦੋਹਾਂ ਪਾਸਿਆਂ ਦੇ ਕੁਝ ਲੋਕਾਂ ਨੂੰ ਹਲਕੀਆਂ ਚੋਟਾਂ ਲੱਗੀਆਂ। ਪੁਲਿਸ ਅਧਿਕਾਰੀ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਜਖਮੀਆਂ ਦਾ ਮੈਡੀਕਲ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰ ਮਾਮਲਾ ਉਸ ਸਮੇਂ ਹੋਰ ਵੀ ਗੰਭੀਰ ਹੋ ਗਿਆ ਜਦੋਂ ਕੁਝ ਨੌਜਵਾਨਾਂ ਨੇ ਬਾਅਦ ਵਿੱਚ ਇੱਕ ਕਰਿਆਨਾ ਦੁਕਾਨ ‘ਤੇ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦੇ ਮੁਤਾਬਕ, ਉਹ ਯਾਤਰਾ ਤੋਂ ਵਾਪਸ ਆਏ ਤਾਂ ਸਵੇਰੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਕੁਝ ਲੋਕਾਂ ਨੇ ਦੁਕਾਨ ਵਿੱਚ ਦਾਖਲ ਹੋ ਕੇ ਤੋੜਫੋੜ ਕੀਤੀ ਅਤੇ ਨਕਦੀ ਵੀ ਲੈ ਗਏ। ਇਸ ਦੌਰਾਨ ਪਰਿਵਾਰ ਦੇ ਮੁਖੀ ‘ਤੇ ਹਮਲਾ ਹੋਇਆ ਜਿਸ ਨਾਲ ਉਹ ਗੰਭੀਰ ਜਖਮੀ ਹੋ ਗਏ। ਜਖਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪਰਿਵਾਰ ਨੇ ਦੱਸਿਆ ਕਿ ਘਟਨਾ ਵੇਲੇ ਉਹਨਾਂ ਦਾ ਨੌਜਵਾਨ ਬੱਚਾ ਘਰ ਵਿੱਚ ਇਕੱਲਾ ਸੀ, ਜਿਸ ਕਾਰਨ ਉਹ ਕਾਫ਼ੀ ਡਰ ਗਿਆ। ਇੱਕ ਹੋਰ ਪੀੜਤ ਪਾਰਸ ਨੇ ਦੱਸਿਆ ਕਿ ਹਮਲਾਵਰ 7-8 ਦੀ ਗਿਣਤੀ ਵਿੱਚ ਸਨ ਅਤੇ ਉਹਨਾਂ ਨੇ ਹਥਿਆਰਾਂ ਨਾਲ ਹਮਲਾ ਕੀਤਾ। ਹਮਲਾਵਰ ਆਪਣੀ ਗੱਡੀ ਅਤੇ ਮੋਟਰਸਾਈਕਲ ਮੌਕੇ ‘ਤੇ ਛੱਡ ਕੇ ਭੱਜ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਮਿਲੇ।

Have something to say? Post your comment

 

More in Majha

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫਤਾਰ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ, ਇਲਾਕੇ ਵਿੱਚ ਫੈਲੀ ਸਨਸਨੀ