Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

April 18, 2026 06:29 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਠੇਕਾ ਕਾਮਿਆਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਆਊਟ-ਸੋਰਸਿੰਗ ਕਾਮਿਆਂ ਨੇ ਪਰਿਵਾਰਾਂ ਸਣੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ। ਪਾਵਰਕਾਮ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਜਰਨਲ ਸਕੱਤਰ ਰਜੇਸ਼ ਕੁਮਾਰ ਮੌੜ, ਸਹਾਇਕ ਸਕੱਤਰ ਟੇਕ ਚੰਦ ਅਤੇ ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਨੇ ਕਿਹਾ ਕਿ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਲਾਗੂ ਕਰਦਿਆਂ ਕੇਦਰ ਤੇ ਪੰਜਾਬ ਸਰਕਾਰ ਵੱਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵੱਲੋਂ ਪਹਿਲਾਂ ਕੀਤੀ ਜਾਂਦੀ ਲੁੱਟ ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਵਿਰੋਧੀ ਨਿਜੀਕਰਨ ਦੀ ਨੀਤੀ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਇਹਨਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਐਕਟ 2003 ਅਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਨ ਦਾ ਹੱਲ ਤੇਜ਼ ਕੀਤਾ ਹੋਇਆ ਹੈ, ਮੀਨੀਮਮ ਵੇਜ ਐਕਟ ਰੱਦ ਕਰਕੇ ਡੀ.ਸੀ. ਰੇਟ ਲਾਗੂ ਕੀਤੇ ਗਏ ਹਨ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ। ਆਗੂਆਂ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਨਿੱਜੀਕਰਨ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ, ਕਿਉਂਕਿ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਕਦਮ ਲੈ ਰਹੀ ਹੈ ਉਨ੍ਹਾਂ ਤੋਂ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਣ ਦੀ ਲੋੜ ਵਜੋਂ ਲਏ ਜਾ ਰਹੇ ਇਹ ਕਦਮ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ। ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਆਊਟ-ਸੋਰਸਡ ਠੇਕਾ ਕਾਮਿਆਂ ਨੂੰ ਪੱਕਾ ਕਰਨ ਦੀ ਥਾਂ, ਠੇਕੇ ’ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਐਸਟੀਮੇਟ ਦੇ ਬਾਹਰਲੇ ਵਸੀਲਿਆਂ ਰਾਹੀਂ ਕੀਤਾ ਜਾ ਰਿਹਾ ਕਿਸ ਦੇ ਨਾਲ ਰੁਜ਼ਗਾਰ ਦਾ ਉਜਾੜਾ ਹੋ ਰਿਹਾ ਹੈ। ਜਿਨ੍ਹਾਂ ਦਾ ਮਕਸਦ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਨਾ ਨਹੀਂ ਸਗੋਂ ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਅਸਫਲ ਬਣਾਉਣ ਦੀ ਸਾਜ਼ਿਸ਼ ਹੈ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੇਬਰ ਲਾਅ 'ਚ ਕੀਤੀਆਂ ਤਬਦੀਲੀਆਂ ਨੂੰ ਲਾਗੂ ਕਰਨ ਲਈ ਬਿੱਲ ਪਾਸ ਕੀਤਾ ਗਿਆ ਹੈ। ਬੁਲਾਰਿਆਂ ਨੇ ਆਖਿਆ ਕਿ ਆਊਟਸੋਰਸਡ ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਵਿੱਚ ਸ਼ਾਮਿਲ ਕੀਤਾ ਜਾਵੇ, 1948 ਐਕਟ ਮੁਤਾਬਕ ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕੀਤੀ ਜਾਵੇ। ਅਤੇ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ ਠੇਕਾ ਕਾਮਿਆਂ ਦੇ ਨਾਲ ਕੰਪਨੀਆਂ ਦੇ ਵੱਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਪਿਆ ਬਕਾਇਆ ਏਰੀਆ ਜਾਰੀ ਕਰਵਾਇਆ ਜਾਵੇ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਅਤੇ ਫੀਲਡ ਵਿੱਚ ਆਉਣ ਤੇ ਵਿੱਤ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਸਮੇਤ ਅਮਨ ਅਰੋੜਾ ਕੈਬਨਿਟ ਮੰਤਰੀ ਦਾ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨ ਦਾ ਫੈਸਲਾ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ