ਅਜਨਾਲਾ : ਇਨਸਾਨੀਅਤ ਦੀ ਸੇਵਾ ਨੂੰ ਮੁੱਖ ਰੱਖਦਿਆਂ ਅਜਨਾਲਾ ਹਲਕੇ ਦੇ ਅਧੀਨ ਆਉਂਦੇ ਪਿੰਡ ਲੱਬੇ ਦਰਿਆ ਵਿਖੇ ਸਥਿਤ ਸ੍ਰੀ ਰਾਧੇ ਕ੍ਰਿਸ਼ਨਾ ਮੰਦਿਰ ਵਿੱਚ 18 ਅਪ੍ਰੈਲ, ਦਿਨ ਸ਼ਨੀਵਾਰ ਨੂੰ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਉੱਘੀ ਸਮਾਜ ਸੇਵਿਕਾ ਮੈਡਮ ਅਨੀਤਾ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਦੀਪਕ ਅਰੋੜਾ ਵੀ ਹਾਜ਼ਰ ਰਹੇ ਅਤੇ ਕੈਂਪ ਦਾ ਉਦਘਾਟਨ ਕੀਤਾ। ਸੇਵਾ ਭਾਰਤੀ ਅੰਮ੍ਰਿਤਸਰ ਦੇ ਪ੍ਰਧਾਨ ਸ੍ਰੀ ਜੇ.ਪੀ. ਸਲਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ: ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਫ੍ਰੀ ਚੈੱਕਅਪ ਕੀਤਾ ਜਾਵੇਗਾ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ। ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਅਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਮੌਕੇ 'ਤੇ ਹੀ ਕੀਤੀ ਜਾਵੇਗੀ। ਚੁਣੇ ਗਏ ਮਰੀਜ਼ਾਂ ਦੇ ਅਪ੍ਰੇਸ਼ਨ ਇਲਾਕੇ ਦੇ ਨਾਮਵਰ ਅਤੇ ਮਿਆਰੀ ਹਸਪਤਾਲਾਂ ਤੋਂ ਕਰਵਾਏ ਜਾਣਗੇ। ਇਸ ਕੈਂਪ ਵਿੱਚ ਵੱਖ-ਵੱਖ ਹਸਪਤਾਲਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣ ਲਈ ਪਹੁੰਚ ਰਹੇ ਹਨ। ਪ੍ਰਬੰਧਕਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਉਣ।