Thursday, December 18, 2025

Chandigarh

ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਟੋਨ ਕਰੱਸ਼ਿੰਗ ਸਬੰਧੀ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ 'ਚ ਕਰੇਗੀ ਸੋਧ

June 18, 2021 06:24 PM
SehajTimes

ਚੰਡੀਗੜ੍ਹ : ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਅੱਜ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਸੋਧਾਂ ਰਾਹੀਂ ਹੋਰ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਨਿਯਮਾਂ ਨੂੰ ਮਨਜ਼ੂਰੀ ਦਿੱਤੀ। ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਅਤੇ ਪੰਜਾਬ ਰਾਜ ਵਿੱਚ ਸਟੋਨ ਕਰੱਸ਼ਰਾਂ ਦੀ ਰਜਿਸਟ੍ਰੇਸ਼ਨ ਅਤੇ ਕਾਰਜ ਲਈ ਨੀਤੀਗਤ ਦਿਸ਼ਾ ਨਿਰਦੇਸ਼, 2015 ਵਿੱਚ ਸੋਧ ਕੀਤੀ ਜਾਵੇਗੀ ਤਾਂ ਜੋ ਸੂਬੇ ਵਿੱਚੋਂ ਕੱਢੇ ਗਏ ਕਿਸੇ ਵੀ ਤਰ੍ਹਾਂ ਦੇ ਛੋਟੇ ਖਣਿਜ ਦਾ ਸਹੀ ਢੰਗ ਨਾਲ ਹਿਸਾਬ ਰੱਖਣਾ ਯਕੀਨੀ ਬਣਾਇਆ ਜਾ ਸਕੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਇਨ੍ਹਾਂ ਨਿਯਮਾਂ/ਦਿਸ਼ਾ ਨਿਰਦੇਸ਼ਾਂ ਸਬੰਧੀ ਚਾਰ ਅਹਿਮ ਸੋਧਾਂ ਨਾਲ ਗੈਰ-ਕਾਨੂੰਨੀ ਸਟੋਨ ਕਰੱਸ਼ਰਾਂ 'ਤੇ ਸਖਤੀ ਨਾਲ ਰੋਕ ਲਗਾਉਣ ਦਾ ਰਾਹ ਪੱਧਰਾ ਹੋਵੇਗਾ।
ਇਨ੍ਹਾਂ ਸੋਧਾਂ ਰਾਹੀਂ ਕਿਸੇ ਵੀ ਰੂਪ ਵਿਚ ਖਣਿਜਾਂ ਦੀ ਢੋਆ ਢੁਆਈ ਲਈ ਵਰਤੇ ਜਾਂਦੇ ਵਹੀਕਲਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕੀਤਾ ਗਿਆ ਹੈ, ਖਣਿਜ ਟਰਾਂਸਪੋਰਟ ਲਈ ਪਰਮਿਟ ਦੀ ਜ਼ਰੂਰਤ ਅਤੇ ਵਹੀਕਲਾਂ ਦੀ ਅਸਲ ਸਮੇਂ ਦੀ ਟਰੈਕਿੰਗ ਲਈ ਜੀ.ਪੀ.ਐਸ. ਵੀ ਲਗਾਉਣਾ ਹੋਵੇਗਾ। ਇਸ ਦੇ ਨਾਲ ਹੀ ਸੂਬੇ ਵਿਚ ਖਣਿਜਾਂ ਦੀ ਖੁਦਾਈ ਵਿਚ ਸ਼ਾਮਲ ਵੀਲ੍ਹ ਮਾਊਂਟਡ/ਚੇਨ ਮਾਊਂਟਡ ਐਕਸਵੇਟਰਜ਼/ਪੋਕਲੇਨਜ਼ ਦੀ ਰਜਿਸਟ੍ਰੇਸ਼ਨ ਅਤੇ ਅਜਿਹੀਆਂ ਸਾਰੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਅਤੇ ਅਸਲ ਸਮੇਂ ਵਿੱਚ ਇਨ੍ਹਾਂ ਦੀ ਨਿਗਰਾਨੀ ਲਈ ਜੀ.ਪੀ.ਐਸ. ਲਗਾਇਆ ਜਾਵੇਗਾ।
ਜੇਕਰ ਕੋਈ ਵਿਅਕਤੀ ਗੈਰ-ਕਾਨੂੰਨੀ ਰਾਇਲਟੀ ਵਸੂਲਣ ਜਾਂ ਸਲਿੱਪਾਂ ਦੀ ਜਾਂਚ ਲਈ ਚੈੱਕ-ਪੋਸਟ /ਨਾਕਾ ਸਥਾਪਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਨ੍ਹਾਂ ਸੋਧਾਂ ਦੇ ਤਹਿਤ ਸਰਕਾਰ ਨੂੰ ਐਮ.ਐਮ.ਡੀ.ਆਰ. ਐਕਟ, 1957 ਅਤੇ ਆਈ.ਪੀ.ਸੀ. ਤਹਿਤ ਭਾਰੀ ਜੁਰਮਾਨਾ ਲਗਾਉਣ ਦਾ ਅਧਿਕਾਰ ਹੋਵੇਗਾ। ਇਹ ਜਲ ਸਰੋਤ ਵਿਭਾਗ ਨੂੰ ਸਟੋਨ ਕਰੱਸ਼ਰਾਂ 'ਤੇ ਨਜ਼ਰ ਰੱਖਣ ਦੇ ਵੀ ਯੋਗ ਬਣਾਏਗਾ ਕਿਉਂਕਿ ਵਿਭਾਗ ਵੱਲੋਂ ਵਿਕਸਤ ਕੀਤੇ ਆਨਲਾਈਨ ਪੋਰਟਲ 'ਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪ੍ਰੋਸੈਸਡ ਮਟੀਰੀਅਲ ਦਾ ਸਹੀ ਤਰੀਕੇ ਨਾਲ ਹਿਸਾਬ ਲਿਆ ਜਾਵੇਗਾ। ਇਸੇ ਤਰ੍ਹਾਂ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਖਣਿਜਾਂ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਟਰਾਂਸਪੋਰਟ ਪਰਮਿਟ ਜਾਰੀ ਕਰਨ ਦੇ ਨਿਯਮਾਂ ਵਿਚ ਵੀ ਉੱਚਿਤ ਸੋਧ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪੰਜਾਬ ਰੇਤ ਅਤੇ ਬੱਜਰੀ ਮਾਈਨਿੰਗ ਨੀਤੀ, 2018 ਤਹਿਤ ਰੇਤ ਅਤੇ ਬੱਜਰੀ ਦੀਆਂ ਖਾਣਾਂ ਸਬੰਧੀ ਖਣਿਜ ਰਿਆਇਤਾਂ ਦਾ ਠੇਕਾ ਈ-ਆਕਸ਼ਨ ਰਾਹੀਂ ਵੱਖ-ਵੱਖ ਠੇਕੇਦਾਰਾਂ ਨੂੰ ਦਿੱਤਾ ਗਿਆ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਅਨੁਸਾਰ ਵੱਖ-ਵੱਖ ਮਾਮਲਿਆਂ ਵਿੱਚ ਕੱਚੇ ਮਾਲ ਦੀ ਵਰਤੋਂ ਕਰਨ ਅਤੇ ਸਟੋਨ ਕਰੱਸ਼ਰਾਂ ਵੱਲੋਂ ਕੱਚੇ ਮਾਲ ਦਾ ਹਿਸਾਬ ਦੇਣ ਵਿੱਚ ਵੱਡਾ ਫ਼ਰਕ ਪਾਇਆ ਗਿਆ ਹੈ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਤੋਂ ਕੱਚਾ ਮਾਲ ਕੱਢਿਆ ਗਿਆ, ਜਿਸ ਦਾ ਕੋਈ ਰਿਕਾਰਡ ਨਹੀਂ ਸੀ। ਇਸ ਲਈ ਐਨ.ਜੀ.ਟੀ. ਵੱਲੋਂ ਤਿੰਨ ਮਹੀਨਿਆਂ ਦੇ ਅੰਦਰ ਸਟੋਨ ਕਰੱਸ਼ਰਾਂ ਸਬੰਧੀ ਇੱਕ ਢੁੱਕਵੀਂ ਵਿਧੀ ਅਪਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਸਟੋਨ ਕਰੱਸ਼ਰਾਂ ਵੱਲੋਂ ਗੈਰਕਾਨੂੰਨੀ ਕੱਚੇ ਮਾਲ ਨੂੰ ਕੱਢ ਜਾਣ ਤੋਂ ਰੋਕਿਆ ਜਾ ਸਕੇ।
ਇਸ ਉਪਰੰਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਟੋਨ ਕਰੱਸ਼ਰ ਨੀਤੀ ਵਿਚ ਸੋਧ ਕਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ਗਏ ਤਾਂ ਜੋ ਜਲ ਸਰੋਤ ਵਿਭਾਗ ਦੇ ਮਾਈਨਿੰਗ ਡਿਵੀਜ਼ਨ ਤੋਂ ਪਹਿਲਾਂ ਪ੍ਰਾਪਤ ਐਨ.ਓ.ਸੀ. ਉਪਰੰਤ ਹੀ ਸਟੋਨ ਕਰੱਸ਼ਰਾਂ ਲਈ ਨਵੇਂ ਬਿਨੈ ਪੱਤਰਾਂ ਨੂੰ ਵਿਚਾਰਿਆ ਜਾ ਸਕੇ।
------

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ