Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

April 18, 2026 06:40 PM
Rozana Sehaj times
ਅੰਮ੍ਰਿਤਸਰ :  ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। 
 ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਕੇ ਬਾਣੀ ਬਾਣੇ ਦੀ ਧਾਰਨੀ ਹੋਣ ਲਈ ਪੇ੍ਰਰਿਆ। 
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਅਜੇ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
 
 

Have something to say? Post your comment

 

More in Majha

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫਤਾਰ

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ

ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਵਿੱਚ ਬੁਜ਼ੁਰਗ ਮਹਿਲਾ ਨੂੰ ਜੰਜੀਰਾਂ ਨਾਲ ਬੰਨ੍ਹਣ ਦਾ ਮਾਮਲਾ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਤਲਵੰਡੀ ਰਾਏਦਾਦੂ ਦੇ ਸੱਕੀ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਵਾਰਿਸ ਲਾਸ਼ ਮਿਲੀ, ਇਲਾਕੇ ਵਿੱਚ ਫੈਲੀ ਸਨਸਨੀ