Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

April 18, 2026 09:09 PM
Rozana Sehaj times

ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।


ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬੜੇ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਹੋਰ ਕਿਹਾ ਕਿ ਜੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਰਕਾਰ ਪੱਧਰ 'ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।


ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰ ਬੱਚਿਆਂ ਦੇ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਾਵਾਂ ਨੂੰ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਇਹ ਸੇਵਾ ਸਮਾਜ ਦੀ ਮਜ਼ਬੂਤ ਨੀਂਹ ਤਿਆਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ।


ਮੰਤਰੀ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਭਵਿੱਖ ਵਿੱਚ ਵੀ ਲੋੜ ਅਨੁਸਾਰ ਢੁਕਵੇਂ ਫੈਸਲੇ ਕੀਤੇ ਜਾਣਗੇ।

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ