Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

April 18, 2026 09:13 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਪਾਕਿਸਤਾਨੀ ਤਸਕਰਾਂ ਅਤੇ ਪੁਰਤਗਾਲ ਅਧਾਰਤ ਹੈਂਡਲਰ ਨਾਲ ਵੀ ਸਬੰਧ ਹਨ।

ਉਨ੍ਹਾਂ ਕਿਹਾ, “ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ, ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ, ਨਾਲ ਵੀ ਸਬੰਧ ਹਨ,”। ਜ਼ਿਕਰਯੋਗ ਹੈ ਕਿ ਭਾਰਤੀ ਕਸਟਮ ਅਧਿਕਾਰੀਆਂ ਨੇ 2019 ਵਿੱਚ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਟਾਰੀ ਵਿਖੇ 532 ਕਿਲੋਗ੍ਰਾਮ ਹੈਰੋਇਨ ਦੀ ਸਭ ਤੋਂ ਵੱਡੀ ਬਰਾਮਦਗੀ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਤਲਾਹ ’ਤੇ ਹੋਰ ਛਾਣਬੀਣ ਕਰਦਿਆਂ   ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸ.ਐਸ.ਓ.ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਏ.ਆਈ.ਜੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 23 ਮਿਤੀ 17.04.2026 ਨੂੰ  ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀਆਂ ਧਾਰਾਵਾਂ 25, 26, 27, 28 ਅਤੇ 29 ਤਹਿਤ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ

ਐਨ.ਸੀ.ਸੀ. ਗਰੁੱਪ ਅੰਮ੍ਰਿਤਸਰ ਵੱਲੋਂ ਇੰਟਰ ਯੂਨਿਟ ਫਾਇਰਿੰਗ ਮੁਕਾਬਲੇ ਦਾ ਆਯੋਜਨ ਅਤੇ ਜੇਤੂਆਂ ਦਾ ਸਨਮਾਨ

ਅੰਮ੍ਰਿਤਸਰ ‘ਚ ਵੱਡੀ ਕਾਰਵਾਈ: 64.62 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫਤਾਰ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੱਜ ਅਜਨਾਲਾ ਦੇ ਪਿੰਡ ਲੱਬੇ ਦਰਿਆ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ ਦੇ ਮੁਹਕਮਪੁਰਾ ‘ਚ ਪਾਰਕਿੰਗ ਝਗੜਾ ਬਣਿਆ ਹਿੰਸਕ ਟਕਰਾਅ ਦੁਕਾਨ ‘ਤੇ ਹਮਲਾ ਤੇ ਲੁੱਟਖੋਹ

ਉਤਰਾਖੰਡ ਦੇ ਰਾਜਪਾਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਮੋਬਾਈਲ ਹੈਕ, ਸੰਪਰਕਾਂ ਤੋਂ ਮੰਗੇ ਪੈਸੇ

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਗੁਰਦੁਆਰਾ ਕਮੇਟੀ ਨੇ ਕਰਵਾਏ ਦਸਤਾਰਬੰਦੀ ਤੇ ਗੁਰਮਤਿ ਮੁਕਾਬਲੇ