Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

April 18, 2026 09:26 PM
Rozana Sehaj times

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 88ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 413ਵੇਂ ਦਿਨ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 74.5 ਕਿਲੋਗ੍ਰਾਮ ਹੈਰੋਇਨ, 3299 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 413 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,476 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ