Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਸਨਮਾਨ

April 19, 2026 06:08 PM
Rozana Sehaj times
ਖਨੌਰੀ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਗਾ ਦੇ ਪਿੰਡ ਬਲਰਾ ਵਿਖੇ ਪਹੁੰਚ ਕੇ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਨਦੀਪ ਸਿੰਘ ਨੇ ਪਿੰਡ ਭਲੱਥ ਵਿਖੇ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦਾ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖਿਡਾਰੀ ਵੱਖ ਵੱਖ ਸਥਾਨਾਂ 'ਤੇ ਹੋਏ ਕਬੱਡੀ ਮੁਕਾਬਲਿਆਂ ਵਿੱਚ ਘੋੜੀਆਂ, ਗੱਡੀਆਂ, ਨਗਦ ਇਨਾਮ ਆਦਿ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕਰ ਚੁੱਕਾ ਹੈ। 
 
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਿਡਾਰੀ ਨੂੰ ਵਧਾਈ ਦਿੱਤੀ ਅਤੇ ਉਸਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਖੇਡਾਂ ਲਈ ਮਸ਼ਹੂਰ ਰਹੀ ਹੈ ਅਤੇ ਇੱਥੋਂ ਦੇ ਨੌਜਵਾਨਾਂ ਵਿੱਚ ਬੇਹੱਦ ਕਾਬਲੀਅਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
 
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਨਵੇਂ ਖੇਡ ਮੈਦਾਨਾਂ ਦਾ ਵਿਕਾਸ, ਆਧੁਨਿਕ ਸਹੂਲਤਾਂ ਦੀ ਉਪਲਬਧਤਾ ਅਤੇ ਖਿਡਾਰੀਆਂ ਲਈ ਪ੍ਰੋਤਸਾਹਨ ਰਾਸ਼ੀਆਂ ਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।
 
ਕੈਬਨਿਟ ਮੰਤਰੀ ਨੇ ਕਿਹਾ ਕਿ “ਰੰਗਲਾ ਪੰਜਾਬ” ਅਤੇ “ਨਸ਼ਾ ਮੁਕਤ ਪੰਜਾਬ” ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜ ਕੇ ਆਪਣਾ ਅਤੇ ਸੂਬੇ ਦਾ ਨਾਮ ਰੋਸ਼ਨ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ।
 
ਇਸ ਮੌਕੇ ਤੇ ਗੌਰਵ ਗੋਇਲ, ਪੀ ਏ ਰਾਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਇਲਾਕੇ ਦੇ ਮੋਤਬਰ ਵਿਅਕਤੀ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮਨਦੀਪ ਸਿੰਘ ਦੀ ਜਿੱਤ ਦੀ ਸਰਾਹਨਾ ਕਰਦੇ ਹੋਏ ਉਸਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Have something to say? Post your comment

 

More in Malwa

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੂਚਨਾ ਅਧਿਕਾਰ ਫਰੰਟ ਪੰਜਾਬ ਵੱਲੋਂ ਪ੍ਰੋਫੈਸਰ ਅਮਨਜੀਤ ਖਨੌਰੀ ਦੀ ਨਿਯੁਕਤੀ

 ਭਾਜਪਾ ਨੇ ਪ੍ਰਿੰਸੀਪਲ ਮੋਹਨ ਲਾਲ ਨੂੰ ‘ਵਿਕਸਤ ਭਾਰਤ ਜੀ ਰਾਮ ਜੀ’ ਸੈੱਲ ਦਾ ਸੂਬਾ ਮੁੱਖ ਸਲਾਹਕਾਰ ਕੀਤਾ ਨਿਯੁਕਤ; ਕਈ ਦਿੱਗਜ ਆਗੂ ਤੇ ਕਲਾਕਾਰ ਪਾਰਟੀ 'ਚ ਹੋਏ ਸ਼ਾਮਲ

ਜੈਨ ਪਰਿਵਾਰ ਵੱਲੋਂ ਬੱਚਿਆਂ ਦੇ ਜਨਮਦਿਨ ਅਤੇ ਵਿਆਹ ਦੀ ਵਰ੍ਹੇਗੰਢ ਮੌਕੇ ਕੇਸਰ ਵਾਲੇ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਨੇ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪਰਸ਼ੂਰਾਮ ਜੈਯੰਤੀ ਮੌਕੇ ਦੋਸਤ ਵੈਲਫੇਅਰ ਸੁਸਾਇਟੀ ਨੇ ਲਾਇਆ ਮੁਫ਼ਤ ਮੁੱਢਲੀ ਸਹਾਇਤਾ ਤੇ ਸਿਹਤ ਜਾਂਚ ਕੈਂਪ

ਪਰਜਾਪਤ ਸਮਾਜ ਵੱਲੋ ਦੋ ਹੋਣਹਾਰ ਬੇਟੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ