Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ

April 19, 2026 06:21 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ  :  ਥਾਣਾ ਫੇਸ-1 ਮੋਹਾਲੀ ਪੁਲਿਸ ਨੂੰ ਉਸ ਵੇਲ਼ੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਵੱਲੋਂ ਮਿਤੀ 13-4-2026 ਨੂੰ ਐਚ.ਐਮ ਕ੍ਰਿਸਟਲ ਹੋਟਲ ਫੇਸ-1 ਮੋਹਾਲੀ ਤੇ ਸਾਹਿਲ ਜਗਦਾ ਪੁੱਤਰ ਸੰਜੀਵ ਕੁਮਾਰ ਵਾਸੀ ਏ-50 ਗਲੀ ਨੰ. 6 ਨਿਉ ਤਹਿਸੀਲਪੁਰਾ ਥਾਣਾ ਰਾਮਬਾਗ ਜਿਲਾ ਅਮ੍ਰਿੰਤਸਰ ਸਾਹਿਬ ਅਤੇ ਅਮਰ ਪੁੱਤਰ ਤਰਸੇਮ ਸਿੰਘ ਵਾਸੀ ਮਕਾਨ ਨੰ. ਸੀ-17 ਗੋਲਡਨ ਐਵੀਨਿਉ ਥਾਣਾ ਰਾਮਬਾਗ ਜਿਲਾ ਅਮ੍ਰਿੰਤਸਰ ਸਾਹਿਬ, ਜੋ ਲੋਕਾ ਦੇ ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਉਹਨਾ ਦੇ ਮੋਬਾਇਲ ਫੋਨ ਹੈਕ ਕਰਕੇ ਪੈਸੇ ਕੱਢ ਲੈਦੇ ਸੀ ਜਾਂ ਉਹਨਾ ਪੈਸਿਆ ਦੀ ਆਨ ਲਾਇਨ ਵੈਬਸਾਇਟ ਤੇ ਸੋਪਿੰਗ ਕਰਕੇ ਫੋਨ ਖਰੀਦ ਕੇ ਅੱਗੇ ਸਸ਼ਤੇ ਰੇਟਾ ਤੇ ਵੇਚ ਦਿੰਦੇ ਸੀ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਐਸ ਪੀ ਸਿਟੀ, ਦਿਲਪ੍ਰੀਤ ਸਿੰਘ ਅਨੁਸਾਰ ਉਕਤ ਦੋਸ਼ੀਆਂ ਨੇ ਮੁਦਈ ਮੁਕੱਦਮਾ ਮਨੋਜ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਦੇਹਰਾਦੂਨ ਦੇ ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ, ਉਸ ਦਾ ਫੋਨ ਹੈਕ ਕਰਕੇ ਉਸ ਦੇ ਕਰੈਡਿਟ ਕਾਰਡ ਅਕਾਊਂਟ ਵਿੱਚੋਂ ਲੱਗਭਗ 1,25,000/- ਰੁਪਏ ਦੀ ਆਨ ਲਾਇਨ ਸ਼ਾਪਿੰਗ ਕਰਕੇ ਤਿੰਨ ਫੋਨ, ਮਾਰਕਾ ਮਟਰੋਲਾ ਖਰੀਦ ਕੀਤੇ। ਜਿਨ੍ਹਾਂ ਦੀ ਬਜ਼ਾਰ ਵਿਚ ਕੀਮਤ ਲਗਭਗ 01 ਲੱਖ ਰੁਪਏ ਹੈ। ਉਕਤਾਨ ਦੋਸ਼ੀਆਂ ਨੇ ਫੋਨਾਂ ਦੀ ਡਲੀਵਰੀ ਲੈਣ ਲਈ ਹੋਟਲ ਐਚ.ਐਮ ਕ੍ਰਿਸਟਲ ਫੇਸ-1 ਮੋਹਾਲੀ ਦਾ ਅਡਰੈਸ ਦਿੱਤਾ ਸੀ। ਜਿੱਥੇ ਉਨ੍ਹਾਂ ਨੂੰ ਹੋਟਲ ਐਚ.ਐਮ ਕ੍ਰਿਸਟਲ ਫੇਸ-1 ਮੋਹਾਲੀ ਦੇ ਕਮਰਾ ਨੰ. 301 ਵਿੱਚੋਂ ਸਮੇਤ ਤਿੰਨ ਸੀਲ ਬੰਦ ਡੱਬਾ ਮੋਬਾਇਲ ਫੋਨ ਮਾਰਕਾ ਮਟਰੋਲਾ ਅਤੇ ਕਾਰ ਨੰ. PB-02-BV-1101 ਮਾਰਕਾ ਕਰੂਜ ਰੰਗ ਗਰੇਅ ਸਮੇਤ ਮਿਤੀ 13-4-2026 ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਪਾਸੋਂ ਅਲੱਗ ਅਲੱਗ ਬੈਕਾਂ ਦੇ ਕਰੈਡਿਟ ਤੇ ਡੈਬਿਟ ਕਾਰਡ ਵੀ ਬਰਾਮਦ ਹੋਏ। ਜਿਸ ਤੇ ਮੁਕੱਦਮਾ ਨੰ. 74 ਮਿਤੀ 13-04-2026 ਅ/ਧ 318(4), 336(2),338,336(3), 340(2),61(2) ਥਾਣਾ ਫੇਸ-1 ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਸੀ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਵਿਧਾਇਕ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ 4 ਸਕੂਲਾਂ ਵਿੱਚ 45.93 ਲੱਖ ਦੀ ਲਾਗਤ ਨਾਲ ਬਣੀਆਂ ਆਧੁਨਿਕ ਲੈਬਾਂ ਅਤੇ ਕਲਾਸਰੂਮ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ