Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

April 19, 2026 06:31 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਕੇਂਦਰਿਤ ਅਤੇ ਨਤੀਜਾ-ਮੁੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹੋਈਆਂ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6,83,004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਯੋਗ ਲਾਭਪਾਤਰੀਆਂ ਨੂੰ ਨਿਰਵਿਘਨ ਪੈਨਸ਼ਨ ਜਾਰੀ ਰਹੇ। ਇਸ ਲਈ ਪੰਜਾਬ ਸਰਕਾਰ ਵੱਲੋਂ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਔਰਤਾਂ ਦੀ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, 30 ਸਾਲ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ, ਅਤੇ 60,000 ਰੁਪਏ ਜਾਂ ਇਸ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ। ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਔਰਤ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ। ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਔਰਤਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਮਿਲ ਰਹੀ ਹੈ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ

ਵਿਧਾਇਕ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ 4 ਸਕੂਲਾਂ ਵਿੱਚ 45.93 ਲੱਖ ਦੀ ਲਾਗਤ ਨਾਲ ਬਣੀਆਂ ਆਧੁਨਿਕ ਲੈਬਾਂ ਅਤੇ ਕਲਾਸਰੂਮ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ