ਖਨੌਰੀ : ਆਰ ਟੀ ਆਈ ਐਕਟਿਵਿਸਟ ਫਰੰਟ ਆਫ ਪੰਜਾਬ ਵੱਲੋਂ ਮਹੱਤਵਪੂਰਨ ਫੈਸਲਾ ਲੈਂਦੇ ਪ੍ਰੋਫੈਸਰ ਅਮਨਜੀਤ ਸਿੰਘ ਖਨੌਰੀ ਨੂੰ ਜ਼ਿਲ੍ਹਾ ਪਟਿਆਲਾ ਤੇ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੰਸਥਾ ਦੇ ਅਹੁਦੇਦਾਰਾਂ ਸੂਬਾ ਪ੍ਰਧਾਨ ਐਡਵੋਕੇਟ ਪ੍ਰਦੀਪ ਸਿੰਘ ਪਟਿਆਲਾ ਅਤੇ ਸਕੱਤਰ ਜਨਰਲ ਚਰਨਜੀਤ ਸਿੰਘ ਥਿੰਦ ਨੇ ਦੱਸਿਆ ਕਿ ਪ੍ਰੋਫੈਸਰ ਅਮਨਜੀਤ ਸਿੰਘ ਲੰਬੇ ਸਮੇਂ ਤੋਂ ਸਮਾਜ ਸੇਵਾ ਅਤੇ ਆਰਟੀਆਈ (ਸੂਚਨਾ ਦਾ ਅਧਿਕਾਰ) ਦੇ ਖੇਤਰ ਵਿੱਚ ਅਤੇ ਹੋਰ ਜਨਤਕ ਜਥੇਬੰਦੀਆਂ ਵਿੱਚ ਸਰਗਰਮ ਹਨ। ਉਨ੍ਹਾਂ ਦੀ ਇਮਾਨਦਾਰੀ, ਕੰਮ ਕਰਨ ਦੀ ਸ਼ੈਲੀ ਅਤੇ ਲੋਕ-ਹਿੱਤ ਦੇ ਮਸਲਿਆਂ ਨੂੰ ਉੱਭਾਰਨ ਦੀ ਲਗਨ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਕਰਯੋਗ ਹੈ ਕਿ ਪ੍ਰੋਫੈਸਰ ਅਮਨਜੀਤ ਖਨੌਰੀ ਸਿੱਖਿਆ ਪ੍ਰਾਪਤ ਨੌਜਵਾਨ ਹਨ। ਜਿਹੜੇ ਕਿ ਪੱਤਰਕਾਰਤਾ ਵਿਸ਼ੇ ਵਿੱਚ ਵੀ ਮਾਸਟਰ ਡਿਗਰੀ ਹੋਲਡਰ ਹਨ। ਵੱਖ ਵੱਖ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰ ਵਜੋ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਉਨਾਂ ਨਵ ਨਿਯੁਕਤ ਪ੍ਰਧਾਨ ਪ੍ਰੋ ਅਮਨਜੀਤ ਦੀ ਅਗਵਾਈ ਤੇ ਵਿਸ਼ਵਾਸ ਪਰਗਟ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸੰਗਠਨ ਹੋਰ ਮਜ਼ਬੂਤੀ ਨਾਲ ਕੰਮ ਕਰੇਗਾ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਨਿਯੁਕਤੀ ਤੇ ਪ੍ਰੋਫੈਸਰ ਅਮਨਜੀਤ ਨੇ ਸੰਸਥਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪੂਰੀ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਆਰਟੀਆਈ ਰਾਹੀਂ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਨੂੰ ਹੋਰ ਤੇਜ਼ ਕਰਨਗੇ।