Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

April 19, 2026 07:18 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿੱਚ ਹੋਣ ਵਾਲੀਆਂ ਆਮ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਿਆਰੀ ਕਰ ਲਈ ਹੈ। ਆਗਾਮੀ ਦਿਨਾਂ 'ਚ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰ ਲਏ ਹਨ ਤਾਂਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਹੀਟ ਸਟਰੋਕ ਯੂਨਿਟ ਕਾਰਜਸ਼ੀਲ ਕੀਤੇ ਗਏ ਹਨ ਅਤੇ ਗਰਮੀ ਨਾਲ ਸਬੰਧਤ ਸਿਹਤ ਸਮੱਸਿਆਵਾਂ ਵਾਲੇ ਮਰੀਜ਼ਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ, ਸਰਕਾਰੀ ਹਸਪਤਾਲਾਂ ਵਿੱਚ ਢੁਕਵੀਂ ਮਾਤਰਾ ਵਿੱਚ ਓ.ਆਰ.ਐਸ. ਪੈਕੇਟਾਂ ਦੀ ਸਪਲਾਈ ਸਮੇਤ ਲੋੜੀਂਦੀਆਂ ਦਵਾਈਆਂ ਉਪਲੱਬਧ ਕੀਤੀਆਂ ਗਈਆਂ ਹਨ। ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਦਿਨ-ਰਾਤ ਤਿਆਰ ਰਹਿਣ ਲਈ ਕਿਹਾ ਗਿਆ ਹੈ l

ਡਾ. ਜੈਨ ਨੇ ਕਿਹਾ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕਾਂ, ਬਿਰਧਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਵਧੇਰੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿੱਚ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਣਾ ਚਾਹੀਦਾ ਹੈ l ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੌਲੀਏ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖ਼ਰਬੂਜ਼ਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਸਰਤ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਉ ਤਾਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇl ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।

ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆਂ ਲੋੜੀਂਦੀਆਂ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਗਰਮੀ ਲੱਗਣ ਦੇ ਖ਼ਦਸ਼ਿਆਂ ਕਾਰਨ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ ਅਤੇ ਵਿਅਕਤੀ ਨੂੰ ਜਿੰਨੀ ਜਲਦੀ ਹੋ ਸਕੇ, ਨੇੜਲੇ ਹਸਪਤਾਲ ਲਿਜਾ ਕੇ ਮਾਹਰ ਡਾਕਟਰਾਂ ਕੋਲੋਂ ਉੱਚਿਤ ਇਲਾਜ ਸ਼ੁਰੂ ਕਰਵਾਇਆ ਜਾਵੇ।


Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ