Wednesday, December 17, 2025

Chandigarh

ਬਸਪਾ ਤੇ ਅਕਾਲੀ ਦਲ ਦਾ ਗਠਜੋੜ ਪੰਜਾਬ ਵਿਚ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ : ਮਾਇਆਵਤੀ

June 18, 2021 06:48 PM
SehajTimes

ਚੰਡੀਗੜ੍ਹ : ਬਸਪਾ ਮੁਖੀ ਮਾਇਆਵਤੀ ਨੇ ਪੰਜਾਬ ਵਿਚ ਬਸਪਾ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਨਵੀਂ ਰਾਜਸੀ ਅਤੇ ਸਮਾਜਕ ਪਹਿਲ ਦਸਿਆ ਹੈ। ਉਨ੍ਹਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਗਠਜੋੜ ਨਿਸ਼ਚੇ ਹੀ ਹੀ ਸੂਬੇ ਵਿਚ ਜਨਤਾ ਲਈ ਉਡੀਕੇ ਜਾ ਰਹੇ ਵਿਕਾਸ, ਪ੍ਰਗਤੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਸ ਨੇ ਕਿਹਾ ਕਿ ਉਹ ਇਸ ਇਤਿਹਾਸਕ ਕਦਮ ਲਈ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮਾਜ ਦਾ ਹਰ ਤਬਕਾ ਕਾਂਗਰਸ ਪਾਰਟੀ ਦੇ ਸ਼ਾਸਨ ਵਿਚ ਗਰੀਬੀ, ਭਰਿਸਟਾਚਾਰ, ਆਦਿ ਨਾਲ ਜੂਝ ਰਿਹਾ ਹੈ ਲੇਕਿਨ ਇਸਦੀ ਸਭ ਤੋਂ ਜਿਆਦਾ ਮਾਰ ਦਲਿਤਾਂ ਕਿਸਾਨਾਂ ਨੌਜਵਾਨਾਂ ਤੇ ਔਰਤ ਆਦਿ ਵਰਗਾਂ ਨੂੰ ਝੱਲਣੀ ਪਈ ਰਹੀ ਹੈ, ਜਿਸਤੋਂ ਆਜ਼ਾਦੀ ਪਾਉਣ ਲਈ ਆਪਣੇ ਇਸ ਗੱਠਜੋੜ ਨੂੰ ਕਾਮਯਾਬ ਬਣਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੂਹ ਜਨਤਾ ਨੂੰ ਪੁਰਜੋਰ ਅਪੀਲ ਹੈ ਕਿ ਉਹ ਅਕਾਲੀ ਦਲ ਤੇ  ਬਸਪਾ ਦੇ ਵਿੱਚ ਹੋਏ ਇਸ ਇਤਿਹਾਸਿਕ ਗੱਠਜੋੜ ਨੂੰ ਆਪਣਾ ਪੂਰਨ ਸਮਰਥਨ ਦਿੰਦੇ ਹੋਏ ਇਥੇ ਸਾਲ 2022 ਦੇ ਸ਼ੁਰੂਆਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਗੱਠਜੋੜ ਦੀ ਸਰਕਾਰ ਬਣਾਉਣ ਵਿੱਚ ਪੂਰੇ ਜੀਅ ਜਾਨ ਨਾਲ ਹੁਣ ਤੋਂ ਹੀ ਜੁਟ ਜਾਣ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ