Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਦੇ ਮਾਰਵਾੜੀ ਮੰਦਰ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

April 19, 2026 09:31 PM
Rozana Sehaj times
ਅੰਮ੍ਰਿਤਸਰ : ਪਵਿੱਤਰ ਨਗਰੀ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਸਥਿਤ ਮਾਰਵਾੜੀ ਮੰਦਰ ਵਿਖੇ ਭਗਵਾਨ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ, ਭਗਵਾਨ ਪਰਸ਼ੂਰਾਮ ਜੀ ਦੀ ਜਯੰਤੀ ਬੜੀ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸ਼ੁਭ ਅਵਸਰ 'ਤੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਅਤੇ ਚਿੱਤਰ 'ਤੇ ਫੁੱਲਾਂ ਦੇ ਹਾਰ ਭੇਂਟ ਕੀਤੇ ਗਏ ਅਤੇ ਵਿਸ਼ੇਸ਼ ਪੂਜਾ ਅਰਚਨਾ ਕੀਤੀ ਗਈ।
ਇਸ ਸਮਾਗਮ ਵਿੱਚ ਸਰਹੱਦੀ ਲੋਕ ਸੇਵਾ ਸਮਿਤੀ ਦੇ ਪ੍ਰਾਂਤ ਸਹਿ ਪ੍ਰਚਾਰ ਮੰਤਰੀ ਰਾਜਕੁਮਾਰ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਉਨ੍ਹਾਂ ਨੇ ਭਗਵਾਨ ਪਰਸ਼ੂਰਾਮ ਜੀ ਦੇ ਚਿੱਤਰ 'ਤੇ ਪੁਸ਼ਪ ਮਾਲਾ ਅਰਪਿਤ ਕਰਕੇ ਆਸ਼ੀਰਵਾਦ ਲਿਆ। ਇਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਪਰਸ਼ੂਰਾਮ ਜਯੰਤੀ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ ਤੋਂ ਸਾਨੂੰ ਅਧਰਮ ਵਿਰੁੱਧ ਲੜਨ ਅਤੇ ਮਾਨਵਤਾ ਦੀ ਰੱਖਿਆ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਨੇ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਨੋਦ ਸ਼ਰਮਾ, ਪਵਨ ਜੋਸ਼ੀ, ਮਯੰਕ ਜੋਸ਼ੀ, ਕਮਲਦੀਪ, ਅਨਿਲ ਸ਼ਰਮਾ, ਅਭਿਸ਼ੇਕ ਸ਼ਰਮਾ, ਅਯਾਸ ਸ਼ਰਮਾ, ਰਾਕੇਸ਼ ਸ਼ਰਮਾ, ਰਵੀ ਸ਼ਰਮਾ, ਮਦਨ ਸ਼ਰਮਾ, ਗੌਰਵ ਸ਼ਰਮਾ, ਅਸ਼ੋਕ ਜੋਸ਼ੀ ਅਤੇ ਹੋਰ ਕਈ ਸ਼ਰਧਾਲੂ ਹਾਜ਼ਰ ਸਨ। ਸਾਰਿਆਂ ਨੇ ਰਲ ਕੇ ਭਗਵਾਨ ਦਾ ਗੁਣਗਾਨ ਕੀਤਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮੰਦਰ ਵਿੱਚ ਆਈਆਂ ਸੰਗਤਾਂ ਲਈ ਪ੍ਰਸਾਦ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼