Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

April 19, 2026 09:35 PM
Rozana Sehaj times
ਮਾਲੇਰਕੋਟਲਾ : ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਜਾ ਕੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਦਿਆਂ ਸੰਭਾਵੀ ਭਵਿੱਖੀ ਯੋਜਨਾਵਾਂ ਨੂੰ ਨੇਪਰੇ ਚਾੜਨ ਦੇ ਲਈ ਯਤਨਸ਼ੀਲਤਾ ਵਿਖਾਉਂਦਿਆਂ ਪੂਰੀ ਸਰਗਰਮੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ । ਬੀਬਾ ਨਿਸ਼ਾਤ ਅਖ਼ਤਰ ਵੱਲੋਂ ਬੀਤੇ ਦਿਨੀਂ ਕਰੀਬ ਅੱਧੀ ਦਰਜਨ ਪਿੰਡਾਂ ਅੰਦਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਨਾਲ ਰਾਬਤਾ ਕਰਦਿਆਂ ਆਖਿਆ ਕਿ ਬਿਨਾਂ ਸ਼ੱਕ ਜਦ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਸੀ ਤਾਂ ਉਦੋਂ ਹਲਕਾ ਮਲੇਰਕੋਟਲਾ ਦੇ ਅੰਦਰ ਰਿਕਾਰਡ ਤੋੜ ਵਿਕਾਸ ਹੋਇਆ ਤੇ ਇੱਥੇ ਵੱਡੀਆਂ ਸਹੂਲਤਾਂ ਅਵਾਮ ਨੂੰ ਉਪਲਬਧ ਕਰਵਾਈਆਂ ਗਈਆਂ । ਉਨ੍ਹਾਂ ਆਖਿਆ ਕਿ ਮੈਡੀਕਲ ਕਾਲਜ ਦੇ ਸੁਪਨਮਈ ਪ੍ਰੋਜੈਕਟ ਤੋਂ ਲੈ ਕੇ ਹੋਰ ਬਹੁਤ ਸਾਰੇ ਅਜਿਹੇ ਵਿਕਾਸ ਕਾਰਜ ਸਨ ਜੋ ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਵੱਲੋਂ ਹਲਕੇ ਅੰਦਰ ਲਿਆਂਦੇ ਗਏ ਸਨ ਤੇ ਸੜਕਾਂ ਦਾ ਜਾਲ ਵਿਛਾਇਆ ਗਿਆ ਸੀ । ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖਤਰ ਹਲਕਾ ਮਲੇਰਕੋਟਲਾ ਤੋਂ ਇਲਾਵਾ ਅਮਰਗੜ੍ਹ ਦੇ ਅੰਦਰ ਵੀ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਾਮਿਲ ਹੁੰਦੇ ਹਨ । ਉਨ੍ਹਾਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪੂਰੀ ਬਿਉਂਤਬੰਦੀ ਦੇ ਨਾਲ ਹਲਕੇ ਦੇ ਪਿੰਡਾਂ ਅੰਦਰ ਜਾ ਕੇ ਅਗਲੀ ਰੂਪਰੇਖਾ ਉਲੀਕਣ ਨੂੰ ਤਰਜੀਹ ਦਿੰਦਿਆਂ 'ਸਿਆਸੀ ਪਗਡੰਡੀ' 'ਤੇ ਪੂਰੀ ਮਜ਼ਬੂਤੀ ਦੇ ਨਾਲ ਤੁਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਝੁਨੇਰ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਡਾਕਟਰ ਸੱਤਪਾਲ ਸਿੰਘ ਖੁਰਦ, ਪਰਮਜੀਤ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਸਣੇ ਕਾਂਗਰਸੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੇ ਵਰਕਰ ਹਾਜ਼ਰ ਸਨ ।

Have something to say? Post your comment

 

More in Malwa

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੂਚਨਾ ਅਧਿਕਾਰ ਫਰੰਟ ਪੰਜਾਬ ਵੱਲੋਂ ਪ੍ਰੋਫੈਸਰ ਅਮਨਜੀਤ ਖਨੌਰੀ ਦੀ ਨਿਯੁਕਤੀ