ਅੰਮ੍ਰਿਤਸਰ : ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਦੀ ਅਗਵਾਈ ਹੇਠ 20 ਤੋਂ 24 ਅਪ੍ਰੈਲ 2026 ਤੱਕ 5 ਰੋਜ਼ਾ ਵਿਸ਼ੇਸ਼ ਅੰਮ੍ਰਿਤ ਵੇਲਾ ਸਮਾਗਮ ਅਤੇ 13 ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਇਹ ਸਮਾਗਮ ਹਰ ਰੋਜ਼ ਸਵੇਰੇ ਅੰਮ੍ਰਿਤ ਵੇਲੇ 4:00 ਤੋਂ 6:00 ਵਜੇ ਤੱਕ ਹੋਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਦੱਸਿਆ ਕਿ ਸਮਾਗਮਾਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਆਤਮਕ ਸ਼ਾਂਤੀ ਪ੍ਰਦਾਨ ਕਰਨਾ ਹੈ। 22 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਭਾਈ ਜਗਜੀਤ ਸਿੰਘ ਜੀ ਬਬੀਹਾ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ 24 ਅਪ੍ਰੈਲ ਨੂੰ ਸ਼ਾਮ 4 ਤੋਂ 8 ਵਜੇ ਤੱਕ “ਜਿਨੀ ਨਾਮ ਧਿਆਇਆ” ਸਮਾਗਮ ਅਧੀਨ ਵਿਸ਼ੇਸ਼ ਕਥਾ ਅਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਇਸ ਮੌਕੇ ਬਾਬਾ ਮੇਜਰ ਸਿੰਘ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਗਿਆਨੀ ਵਿਸ਼ਾਲ ਸਿੰਘ ਜੀ ਅਤੇ ਮਾਤਾ ਵਿਪਣ ਪ੍ਰੀਤ ਕੌਰ ਵੀ ਸੰਗਤਾਂ ਨੂੰ ਦਰਸ਼ਨ ਦੇਣਗੇ।