ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਪਿੰਡ ਮਹਿਮੂਦਪੁਰਾ ਵਿਖੇ ਗੁਲਜਾਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਕੀਤੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਦੇ ਵਿਧਾਇਕਾਂ ਦੇ ਹਰ ਰੋਜ਼ ਧੱਕੇਸ਼ਾਹੀ ਦੇ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਹਰਪ੍ਰੀਤ ਸਿਮਕ ਨੇ ਕਿਹਾ ਕਿ 'ਆਪ' ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕੇ ਹੋਏ ਪੰਜਾਬੀ 2027 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਬੋਰੀਆਂ ਬਿਸਤਰਾ ਗੋਲ ਕਰਨ ਲਈ ਤਿਆਰ ਬੈਠੇ ਹਨ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਆਮ ਅਕਾਲੀ ਦਲ ਪਾਰਟੀ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਆਮ ਲੋਕਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਦੇ ਵੱਡੇ ਆਗੂ ਰੋਜਾਨਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ ਸਰਕਲ ਪ੍ਰਧਾਨ ਹਰਦੀਪ ਸਿੰਘ ਮਨਸੂਰਾਂ ਸਰਕਲ ਪ੍ਰਧਾਨ, ਨਿਰਭੈ ਸਿੰਘ ਸਾਬਕਾ ਸਰਪੰਚ, ਨਾਜਰ ਸਿੰਘ,ਪਰਮਿੰਦਰ ਸਿੰਘ,ਜਸਵੀਰ ਸਿੰਘ ਸਤਜੋਤ ਨਗਰ,ਜਸਮਿੰਦਰ ਸਿੰਘ ਜੱਸੀ ਸਤਜੋਤ ਨਗਰ,ਧਰਮਿੰਦਰ ਸਿੰਘ, ਸੁਖਵਿੰਦਰ ਸਿੰਘ,ਜਗਤਾਰ ਸਿੰਘ,ਜੀਤ ਸਿੰਘ,ਰੇਸ਼ਮ ਸਿੰਘ,ਜਰਨੈਲ ਸਿੰਘ,ਅਮਰੀਕ ਸਿੰਘ ਪੰਚ,ਕਰਮਜੀਤ ਸਿੰਘ,ਗੁਰਦੀਪ ਸਿੰਘ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।