Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ 

April 20, 2026 01:32 PM
ਦਰਸ਼ਨ ਸਿੰਘ ਚੌਹਾਨ

ਪੰਜਾਬ ਦੇ ਹਿੱਤਾਂ 'ਤੇ ਸਿਆਸੀ ਪਾਰਟੀਆਂ ਦੀ ਚੁੱਪ ਮੰਦਭਾਗੀ

ਬਿਜਲੀ ਸਪਲਾਈ ਸ਼ਲਾਘਾਯੋਗ, ਪਰ ਪੁਲਸੀਆ ਤਸ਼ੱਦਦ ਨਹੀਂ ਭੁੱਲੇ ਕਿਸਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 'ਡੈਮ ਸੇਫਟੀ ਐਕਟ 2021' ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਇਸ ਗੰਭੀਰ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਸੱਦੇ , ਤਾਂ ਜੋ ਸਾਰੀਆਂ ਸਿਆਸੀ ਪਾਰਟੀਆਂ ਦਾ ਪੱਖ ਜਨਤਕ ਹੋ ਸਕੇ। ਸੋਮਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਸ ਮੁੱਦੇ 'ਤੇ ਸੂਬਾ ਸਰਕਾਰ ਦੀ ਚੁੱਪ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਸ਼ੰਕਾ ਪ੍ਰਗਟਾਈ ਕਿ ਅਜਿਹਾ ਲੱਗਦਾ ਹੈ ਜਿਵੇਂ 'ਆਪ' ਅਤੇ ਭਾਜਪਾ ਵਿਚਾਲੇ ਕੋਈ ਅੰਦਰੂਨੀ ਸਮਝੌਤਾ ਹੋ ਗਿਆ ਹੋਵੇ। ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਸ਼ਵ ਬੈਂਕ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਕੁਦਰਤੀ ਸਰੋਤਾਂ 'ਤੇ ਵੱਡੀਆਂ ਕੰਪਨੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਪਾਣੀ ਦਾ ਕੰਟਰੋਲ ਵੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਪਰ ਉਨ੍ਹਾਂ ਦੀ ਜਥੇਬੰਦੀ ਇਸ ਦਾ ਸਖ਼ਤ ਵਿਰੋਧ ਕਰੇਗੀ।
** ਮਾਨ ਸਰਕਾਰ 'ਤੇ ਤਿੱਖੇ ਹਮਲੇ
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬਿਜਲੀ ਦੀ ਬਿਹਤਰ ਸਪਲਾਈ ਦਿੱਤੀ ਹੈ, ਪਰ ਇਸੇ ਸਰਕਾਰ ਨੇ ਕਿਸਾਨਾਂ 'ਤੇ ਇੰਨੇ ਅੱਤਿਆਚਾਰ ਕੀਤੇ ਹਨ ਜਿੰਨੇ ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤੇ। ਕਿਸਾਨ ਇਨ੍ਹਾਂ ਅੱਤਿਆਚਾਰਾਂ ਨੂੰ ਭੁੱਲੇ ਨਹੀਂ ਹਨ। ਮਨੁੱਖੀ ਤਸ਼ੱਦਦ ਤੋਂ ਲੈਕੇ ਝੂਠੇ ਪਰਚੇ ਦਰਜ ਕਰਨ ਅਤੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਡਾਂਗਾਂ ਚਲਾਉਣ ਤੱਕ ਦੀਆਂ ਘਟਨਾਵਾਂ ਸ਼ਰਮਨਾਕ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦਾ ਬਣਦਾ ਮੁਆਵਜ਼ਾ ਤੱਕ ਨਹੀਂ ਮਿਲ ਰਿਹਾ। ਕਣਕ ਦੀ ਫ਼ਸਲ ਸੜਨ ਦੀਆਂ ਤਾਜ਼ਾ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਪ੍ਰਤੀ ਏਕੜ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਜਦੋਂ ਕਿ ਸਰਕਾਰੀ ਮੁਆਵਜ਼ਾ ਮਹਿਜ਼ 15 ਹਜ਼ਾਰ ਰੁਪਏ ਹੈ। ਉਹ ਵੀ ਕਦੋਂ ਮਿਲੇਗਾ, ਇਸ ਬਾਰੇ ਕੁਝ ਪਤਾ ਨਹੀਂ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਸੂਬੇ ਦੀ ਸਰਕਾਰ ਨੂੰ ਪੁੱਛਿਆ ਕਿ ਸਰਕਾਰ ਕਿਸ ਅਧਾਰ 'ਤੇ ਕਿਸਾਨਾਂ ਦੇ ਖੁਸ਼ ਹੋਣ ਦੇ ਦਾਅਵੇ ਕਰ ਰਹੀ ਹੈ ?

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ