Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੂਬਾ ਪੱਧਰੀ ਸਮਾਗਮ ਮੌਕੇ ਪਰਜਾਪਤ ਸਮਾਜ ਵੱਲੋ ਦੋ ਹੋਣਹਾਰ ਬੇਟੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

April 20, 2026 06:03 PM
Rozana Sehaj times
ਕੋਟਕਪੂਰਾ : ਅੱਠਵੀਂ ਜਮਾਤ ਦੇ ਸਲਾਨਾ 2025-26 ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾ ਤਮੰਨਾ ਪਰਜਾਪਤੀ ਅਤੇ ਜਸ਼ਨਦੀਪ ਕੌਰ ਦੇ ਪਰਜਾਪਤ ਸਭਾ ਜੈਤੋ ਵੱਲੋਂ ਕਾਲੂ ਰਾਮ ਦੀ ਬਗੀਚੀ ਜੈਤੋ ਵਿਖ਼ੇ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ ਮੌਕੇ ਇੰਜੀ. ਅਮੋਲਕ ਸਿੰਘ ਵਿਧਾਇਕ ਆਮ ਆਦਮੀ ਪਾਰਟੀ ਜੈਤੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨਾਲ ਡਾ. ਹਰੀਸ਼ ਚੰਦਰ ਪ੍ਰਧਾਨ ਨਗਰ ਕੌਂਸਲ ਜੈਤੋ ਵੀ ਮੌਜੂਦ ਸਨ, ਜਦਕਿ ਪ੍ਰਧਾਨਗੀ ਮੰਡਲ ਵਿੱਚ ਕਰਮ ਚੰਦ ਪੱਪੀ ਸੂਬਾਈ ਪ੍ਰਧਾਨ ਪ੍ਰਜਾਪਤੀ ਕੁਮਹਾਰ ਮਹਾਸੰਘ ਪੰਜਾਬ ਹਾਜਰ ਸਨ। ਇਸ ਮੌਕੇ ਪਰਜਾਪਤ ਸਭਾ ਜੈਤੋ ਦੇ ਪ੍ਰਧਾਨ ਬਾਬੂ ਲਾਲ ਨੇ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਪਰਜਾਪਤ ਬਰਾਦਰੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਉਕਤ ਸਮਾਗਮ ਵਿੱਚ ਪਹੁੰਚਣ ’ਤੇ ਜੀ ਆਇਆਂ ਆਖਦਿਆਂ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਅਮੋਲਕ ਸਿੰਘ ਨੇ ਬੇਟੀ ਤਮੰਨਾ, ਉਹਨਾਂ ਦੇ ਪਰਿਵਾਰਕ ਮੈਂਬਰਾਂ, ਸਕੂਲ ਮੈਨੈਜਮੈਂਟ ਅਤੇ ਸਮੂਹ ਪਰਜਾਪਤ ਬਰਾਦਰੀ ਨੂੰ ਵਧਾਈ ਦਿੰਦਿਆਂ ਬੇਟੇ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਬੇਟੀ ਅੱਗੇ ਜੋ ਵੀ ਪੜ੍ਹਾਈ ਕਰਨਾ ਚਾਹੁੰਦੀ ਹੈ, ਉਸ ਨੂੰ ਪੰਜਾਬ ਸਰਕਾਰ ਅਤੇ ਮੇਰੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ, ਕਿਉਂਕਿ ਅੱਜ ਦੇ ਨੌਜਵਾਨ ਬੱਚੇ ਹੀ ਕੱਲ ਦੇ ਨੇਤਾ ਹਨ। ਉਹਨਾਂ ਕਿਹਾ ਕਿ ਇਹਨਾਂ ਹੋਣਹਾਰ ਬੱਚਿਆਂ ਦੀ ਹੌਸਲਾ ਅਫਜਾਈ ਜਰੂਰ ਕਰਨੀ ਚਾਹੀਦੀ ਹੈ, ਕਿਉਂਕਿ ਇਹਨਾਂ ਨਾਲ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਕਰਮ ਚੰਦ ਪੱਪੀ ਅਤੇ ਗੁਰਮੀਤ ਸਿੰਘ ਪਰਜਾਪਤੀ ਨੇ ਆਪਣੇ ਸੰਬੋਧਨ ਦੌਰਾਨ ਬੇਟੀ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਇਸ ਪ੍ਰਾਪਤੀ ਲਈ ਮਾਪਿਆਂ ਅਤੇ ਸਮੂਹ ਸਟਾਫ ਦਾ ਬਹੁਤ ਵੱਡਾ ਯੋਗਦਾਨ ਹੈ, ਜਿੰਨਾਂ ਨੇ ਬੱਚਿਆਂ ਨੂੰ ਚੰਗੀ ਸਿੱਖਿਆ ਮੁਹਈਆ ਕਰਵਾਈ। ਸਟੇਜ ਸੰਚਾਲਨ ਦੀ ਭੂਮਿਕਾ ਪ੍ਰਿੰਸੀਪਲ ਧਵਨ ਕੁਮਾਰ ਅਤੇ ਪਵਨ ਕੁਮਾਰ ਪਰਜਾਪਤੀ ਚੀਫ ਜਨਰਲ ਸੈਕਟਰੀ ਪ੍ਰਜਾਪਤੀ ਕੁਮਹਾਰ ਮਹਾਸੰਘ ਪੰਜਾਬ ਨੇ ਬਾਖੂਬੀ ਢੰਗ ਨਾਲ ਨਿਭਾਈ। ਅੰਤ ਵਿੱਚ ਤਮੰਨਾ ਪਰਜਾਪਤੀ, ਜਸ਼ਨਦੀਪ ਕੌਰ ਸਮੇਤ ਮੁੱਖ ਮਹਿਮਾਨ ਸਿੰਘ ਸਮੇਤ ਹੋਰਨਾਂ ਪਤਵੰਤਿਆਂ ਦਾ ਪਰਜਾਪਤ ਸਮਾਜ ਜੈਤੋ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਰਜਾਪਤ ਕੁਮਹਾਰ ਮਹਾਸੰਘ ਵੱਲੋਂ ਬੇਟੀ ਤਮੰਨਾ ਪ੍ਰਜਾਪਤੀ ਨੂੰ ਸਨਮਾਨ ਚਿੰਨ ਅਤੇ 11000 ਰੁਪਏ ਦੀ ਨਗਦ ਰਾਸ਼ੀ ਅਤੇ ਪੱਤਰਕਾਰ ਟਿੰਕੂ ਕੁਮਾਰ ਕੋਟਕਪੂਰਾ, ਰਘਬੀਰ ਸਿੰਘ ਸਾਦਿਕ ਨੂੰ ਵੀ ਵੱਖਰੇ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਓਮ ਪ੍ਰਕਾਸ਼ ਚੇਅਰਮੈਨ ਮਲੋਟ, ਬਲਰਾਜ ਕਾਂਤੀ, ਮਨਦੀਪ ਸਿੰਘ ਮੁੰਨਾ, ਛੱਜੂਰਾਮ ਮੁਕਤਸਰ, ਨਾਰਾਇਣ ਦਾਸ ਕਾਲੀ ਫਰੀਦਕੋਟ, ਮਦਨ ਮੱਲ, ਰਵੀ ਕੁਮਾਰ ਅਬੋਹਰ, ਬਾਬੂ ਲਾਲ, ਸੰਦੀਪ ਕੁਮਾਰ, ਨਵੀਂਨ ਕੁਮਾਰ, ਜਗਮੀਤ ਗਿੱਦੜਬਾਹਾ, ਓਮ ਪ੍ਰਕਾਸ਼ ਬਾਘਾਪੁਰਾਣਾ, ਬੁੱਧ ਰਾਮ, ਬਾਬੂ ਲਾਲ ਸਮਾਲਸਰ, ਸਤਪਾਲ ਸਿੰਘ, ਖੁਸ਼ੀ ਰਾਮ ਚੌਧਰੀ, ਵਿਜੈ ਕੁਮਾਰ, ਚਿਮਨ ਲਾਲ ਮੋਗਾ, ਬਸੰਤ ਕੁਮਾਰ ਪਰਜਾਪਤ, ਟਿੰਕੂ ਕੁਮਾਰ ਕੋਟਕਪੂਰਾ, ਓਮ ਪ੍ਰਕਾਸ਼ ਬਠਿੰਡਾ, ਪੂਰਨ ਚੰਦ ਤਲਵੰਡੀ, ਗੁਰਚਰਨ ਸਿੰਘ ਬੱਗੜ, ਦੁਲੀ ਚੰਦ, ਸੋਨੂੰ ਕੁਮਾਰ, ਇੰਦਰਜੀਤ ਸਿੰਘ, ਸੁਰਜੀਤ ਸਿੰਘ, ਤਰਸੇਮ ਕੁਮਾਰ, ਸਤਪਾਲ ਸਾਦਿਕ, ਰਾਜ ਕੁਮਾਰ ਕਾਨਿਆਂਵਾਲੀ, ਬਾਬੂ ਲਾਲ, ਨਾਨਕ ਚੰਦ, ਰਾਮਪਾਲ ਪਾਲੀ, ਸੁਰਿੰਦਰ ਕੁਮਾਰ, ਸੁਖਦੇਵ ਰਾਮ, ਬਾਬੂ ਰਾਮ, ਹੁਕਮ ਚੰਦ, ਅਜੈ ਕੁਮਾਰ ਜੈਤੋ ਆਦਿ ਵੀ ਹਾਜਰ ਸਨ।

Have something to say? Post your comment

 

More in Malwa

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ 

ਬਾਲਾ ਜੀ ਮੰਦਿਰ 'ਚ ਲਾਇਆ ਖੂਨਦਾਨ ਕੈਂਪ 

ਅਲਾਇੰਸ ਕਲੱਬਸ ਇੰਟਰਨੈਸ਼ਨਲ ਜਿਲ੍ਹਾ 111 ਨੌਰਥ ਦੀ ਪਹਿਲੀ ਕੈਬਨਿਟ ਮੀਟਿੰਗ ਇਨਸਟਾਲੇਸ਼ਨ ਅਤੇ ਸਕੂਲਿੰਗ ਟਰੇਨਿੰਗ ਦਾ ਸਮਾਗਮ ਕੀਤਾ ਗਿਆ

ਮਾਨ ਸਰਕਾਰ ਦੇ ਲੋਕਹਿਤ ਫੈਸਲੇ: ਮਹਿਲਾਵਾਂ, ਨੌਜਵਾਨਾਂ ਤੇ ਗਰੀਬ ਪਰਿਵਾਰਾਂ ਲਈ ਵੱਡੀ ਰਾਹਤ : ਬਲਜੀਤ ਸਿੰਘ ਬੱਲੀ

ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ

ਦਸਮੇਸ਼ ਸਕੂਲ ਹਰੀਨੌ ਵਿਖੇ ਵਲੰਟੀਅਰਾਂ ਨੂੰ ਵੰਡੇ ਗਏ ਸਰਟੀਫਿਕੇਟ

ਫ਼ਰੀਦਕੋਟ ਵਿੱਚ ਸੁਚਾਰੂ ਖਰੀਦ ਲਈ 14 ਨੋਡਲ ਅਫਸਰ ਨਿਯੁਕਤ : ਡਿਪਟੀ ਕਮਿਸ਼ਨਰ

ਸੁਨਾਮ ਕਾਲਜ 'ਚ ਧਰਤੀ ਦੀ ਸੰਭਾਲ ਵਿਸ਼ੇ ਤੇ ਕਰਾਇਆ ਸੈਮੀਨਾਰ