Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਦਸਮੇਸ਼ ਸਕੂਲ ਹਰੀਨੌ ਵਿਖੇ ਵਲੰਟੀਅਰਾਂ ਨੂੰ ਵੰਡੇ ਗਏ ਸਰਟੀਫਿਕੇਟ

April 20, 2026 06:20 PM
Rozana Sehaj times
ਕੋਟਕਪੂਰਾ : ਅੱਜ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਐਨ.ਐਸ.ਐਸ. ਦੇ 7 ਰੋਜ਼ਾ ਸਪੈਸ਼ਲ ਕੈਂਪ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡੇ ਗਏ। ਇਹ ਸੱਤ ਰੋਜਾ ਸਪੈਸ਼ਲ ਕੈਂਪ ਮਿਤੀ 24ਦਸੰਬਰ 2025ਤੋਂ 30ਦਸੰਬਰ 2025 ਤੱਕ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਲਾਇਆ ਗਿਆ ਸੀ। ਇਸ ਕੈਂਪ ਵਿੱਚ 50ਵਲੰਟੀਅਰਾਂ ਨੇ ਭਾਗ ਲਿਆ ਸੀ। ਇਸ 7 ਰੋਜਾ ਕੈਂਪ ਦੀ ਅਗਵਾਈ ਐਨ ਐਸ ਐਸ ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਮਿੰਦਰ ਕੌਰ ਅਤੇ ਸਹਾਇਕ ਪ੍ਰੋਗਰਾਮ ਅਫਸਰ ਗੁਰਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਕੈਂਪ ਦੌਰਾਨ ਵਲੰਟੀਅਰਾਂ ਨੇ ਪ੍ਰੋਜੈਕਟ ਵਰਕ ਵਿੱਚ ਸਕੂਲ ਕੈਂਪਸ ਦੀ ਸਫਾਈ, ਸਕੂਲ ਦੇ ਬਾਹਰਲੇ ਰਸਤੇ ਦੀ ਸਫਾਈ ਕਰਕੇ ਉਸ ਨੂੰ ਪੱਧਰਾ ਕਰਨ, ਮੇਨ ਗੁਰਦੁਆਰਾ ਸਾਹਿਬ ਹਰੀ ਨੌਂ ਅਤੇ ਸਮਾਧ ਭਾਈ ਸਾਈ ਦਾਸ ਜੀ ਦੀ ਸਫਾਈ ਕੀਤੀ ਗਈ। ਇਸ ਤੋਂ ਇਲਾਵਾ ਵਲੰਟੀਅਰਾਂ ਨੂੰ ਗੁਰਦੁਆਰਾ ਜਨਮ ਸਥਾਨ ਸ਼੍ਰੀ ਗੁਰੂ ਅੰਗਦ ਦੇਵ ਜੀ ਸਰਾਏਂ ਨਾਗਾ ਅਤੇ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਉਹਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿੱਚ ਟਰੇਨਿੰਗ ਸੈਸ਼ਨ ਵਿੱਚ ਵੱਖ-ਵੱਖ ਤਜਰਬੇਕਾਰ ਮਹਿਮਾਨਾਂ ਨੇ ਸ਼ਿਰਕਤ ਕਰਕੇ ਵਲੰਟੀਅਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕੈਂਪ ਦੀ ਸਮੁੱਚੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਵਲੰਟੀਅਰਾਂ ਨੂੰ ਇਹ ਸਕੀਮ ਰਾਹੀਂ ਆਪਣੀ ਸ਼ਖਸ਼ੀਅਤ ਦੀ ਉਸਾਰੀ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ ਨੇ ਕੈਂਪ ਦੀਆਂ ਸਮੁੱਚੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਕੁਆਡੀਨੇਟਰ ਸ਼੍ਰੀਮਤੀ ਸਤਵਿੰਦਰ ਕੌਰ, ਕੁਆਰਡੀਨੇਟਰ ਸ਼੍ਰੀਮਤੀ ਨਿਧੀ ਗਰਗ, ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸ਼੍ਰੀਮਤੀ ਬਲਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।
 
 
 
 
2 Attachments  •  Scanned by Gmail
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ