Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਾਨ ਸਰਕਾਰ ਦੇ ਲੋਕਹਿਤ ਫੈਸਲੇ: ਮਹਿਲਾਵਾਂ, ਨੌਜਵਾਨਾਂ ਤੇ ਗਰੀਬ ਪਰਿਵਾਰਾਂ ਲਈ ਵੱਡੀ ਰਾਹਤ : ਬਲਜੀਤ ਸਿੰਘ ਬੱਲੀ

April 20, 2026 06:37 PM
Rozana Sehaj times
ਬਠਿੰਡਾ : ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਸਿੰਘ ਬੱਲੀ ਨੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਗਵੰਤ  ਸਿੰਘ  ਮਾਨ  ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ “ਮਾਵਾਂ ਧੀਆਂ ਸਤਿਕਾਰਯੋਗ ਯੋਜਨਾ” ਅਧੀਨ ਐਸਸੀ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਸਿਰਫ ਆਰਥਿਕ ਮਦਦ ਨਹੀਂ ਸਗੋਂ ਉਨ੍ਹਾਂ ਦੀ ਆਤਮਨਿਰਭਰਤਾ ਅਤੇ ਸਨਮਾਨ ਦਾ ਪ੍ਰਤੀਕ ਹੈ। ਸਿੱਖਿਆ ਖੇਤਰ ਵਿੱਚ ਵੱਡਾ ਨਿਵੇਸ਼ ਕਰਦਿਆਂ  ਸਰਕਾਰ ਵੱਲੋਂ ਐਸਸੀ ਵਿਦਿਆਰਥੀਆਂ ਦੇ ਵਜ਼ੀਫਿਆਂ ਲਈ 938 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ 9 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਸੰਵਰਿਆ ਹੈ। ਇਹੀ ਕਾਰਨ ਹੈ ਕਿ ਅੱਜ ਪੰਜਾਬ ਦੇ ਨੌਜਵਾਨ ਡਾਕਟਰ, ਇੰਜੀਨੀਅਰ ਅਤੇ ਵਕੀਲ ਬਣ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਬੱਲੀ ਨੇ ਕਿਹਾ ਕਿ ਕਰਜ਼ੇ ਹੇਠ ਦਬੇ ਗਰੀਬ ਪਰਿਵਾਰਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ, ਜਿੱਥੇ 4787 ਐਸਸੀ ਪਰਿਵਾਰਾਂ ਦਾ ਕਰਜ਼ਾ ਮਾਫ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ ਅਤੇ ਲਗਭਗ 65,000 ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਬਿਨਾਂ ਸਿਫਾਰਸ਼ ਜਾਂ ਰਿਸ਼ਵਤ ਦੇ ਦਿੱਤੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਹੁਨਰਮੰਦ ਨੌਜਵਾਨਾਂ ਨੂੰ ਖੁਦਮੁਖਤਿਆਰ ਬਣਾਉਣ ਲਈ 1506 ਆਈਟੀਆਈ ਪਾਸ ਨੌਜਵਾਨਾਂ ਨੂੰ ਮੁਫਤ ਪ੍ਰੋਫੈਸ਼ਨਲ ਟੂਲ ਕਿੱਟ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 471 ਪਲੰਬਰ, 822 ਇਲੈਕਟ੍ਰੀਸ਼ੀਅਨ ਅਤੇ 213 ਏਸੀ ਟੈਕਨੀਸ਼ੀਅਨ ਸ਼ਾਮਲ ਹਨ, ਜੋ ਹੁਣ ਨੌਕਰੀ ਲੱਭਣ ਦੀ ਬਜਾਏ ਆਪਣੇ ਕਾਰੋਬਾਰ ਸ਼ੁਰੂ ਕਰ ਰਹੇ ਹਨ। ਸਿਹਤ ਸਹੂਲਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਗੰਭੀਰ ਬਿਮਾਰੀਆਂ, ਸਰਜਰੀਆਂ ਅਤੇ ਐਮਰਜੈਂਸੀ ਇਲਾਜ ਸ਼ਾਮਲ ਹਨ। ਅੰਤ ਵਿੱਚ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਐਸੇ ਹੀ ਲੋਕਹਿਤ ਫੈਸਲੇ ਜਾਰੀ ਰਹਿਣਗੇ।

Have something to say? Post your comment

 

More in Malwa

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ 

ਬਾਲਾ ਜੀ ਮੰਦਿਰ 'ਚ ਲਾਇਆ ਖੂਨਦਾਨ ਕੈਂਪ 

ਅਲਾਇੰਸ ਕਲੱਬਸ ਇੰਟਰਨੈਸ਼ਨਲ ਜਿਲ੍ਹਾ 111 ਨੌਰਥ ਦੀ ਪਹਿਲੀ ਕੈਬਨਿਟ ਮੀਟਿੰਗ ਇਨਸਟਾਲੇਸ਼ਨ ਅਤੇ ਸਕੂਲਿੰਗ ਟਰੇਨਿੰਗ ਦਾ ਸਮਾਗਮ ਕੀਤਾ ਗਿਆ

ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ

ਦਸਮੇਸ਼ ਸਕੂਲ ਹਰੀਨੌ ਵਿਖੇ ਵਲੰਟੀਅਰਾਂ ਨੂੰ ਵੰਡੇ ਗਏ ਸਰਟੀਫਿਕੇਟ

ਫ਼ਰੀਦਕੋਟ ਵਿੱਚ ਸੁਚਾਰੂ ਖਰੀਦ ਲਈ 14 ਨੋਡਲ ਅਫਸਰ ਨਿਯੁਕਤ : ਡਿਪਟੀ ਕਮਿਸ਼ਨਰ

ਸੂਬਾ ਪੱਧਰੀ ਸਮਾਗਮ ਮੌਕੇ ਪਰਜਾਪਤ ਸਮਾਜ ਵੱਲੋ ਦੋ ਹੋਣਹਾਰ ਬੇਟੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਸੁਨਾਮ ਕਾਲਜ 'ਚ ਧਰਤੀ ਦੀ ਸੰਭਾਲ ਵਿਸ਼ੇ ਤੇ ਕਰਾਇਆ ਸੈਮੀਨਾਰ