Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ 

April 20, 2026 06:54 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਥਾਨਕ  ਬੱਸ ਸਟੈਂਡ ਦੇ ਸਾਹਮਣੇ ਇੱਕ ਗੋਦਾਮ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜਕੇ ਸੁਆਹ ਹੋ ਗਿਆ। ਐਪਲ ਫੋਮ ਨਾਮਕ ਗੋਦਾਮ ਵਿੱਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਅਨੁਮਾਨ ਹੈ। ਗੋਦਾਮ ਦੇ ਮਾਲਕ ਪੰਕਜ ਜਿੰਦਲ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਬਿਜਲੀ ਜਾਣ ਤੋਂ ਬਾਅਦ ਜਦੋਂ ਸਪਲਾਈ ਮੁੜ ਆਈ ਤਾਂ ਓਵਰਲੋਡ ਕਾਰਨ ਸਪਾਰਕਿੰਗ ਹੋਈ, ਜਿਸ ਨਾਲ ਗੋਦਾਮ 'ਚ ਪਿਆ ਪਲਾਸਟਿਕ ਫਰਨੀਚਰ ਅਤੇ ਹੋਰ ਸਮਾਨ ਅੱਗ ਦੀ ਲਪੇਟ ਵਿੱਚ ਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਬਿਲਡਿੰਗ, ਵਾਇਰਿੰਗ, ਕੈਮਰੇ ਅਤੇ ਲੈਂਟਰ ਆਦਿ ਸੜਨ ਨਾਲ ਕਾਫੀ ਨੁਕਸਾਨ ਹੋਇਆ, ਜਦਕਿ ਗੋਦਾਮ ਵਿੱਚ ਪਿਆ ਸਮਾਨ ਵੀ ਭਾਰੀ ਮਾਤਰਾ ਨੁਕਸਾਨਿਆ  ਗਿਆ ਹੈ। ਨੁਕਸਾਨੇ ਗਏ ਸਮਾਨ ਦੀ ਕੀਮਤ ਕਰੀਬ ਦਸ ਲੱਖ ਦੱਸੀ ਜਾ ਰਹੀ ਹੈ। ਪੰਕਜ ਜਿੰਦਲ ਨੇ ਦੱਸਿਆ ਕਿ ਰਾਤ ਕਰੀਬ 1 ਵਜੇ ਲੇਬਰ ਦਾ ਫੋਨ ਆਉਣ 'ਤੇ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਮੁਹੱਲੇ ਦੇ ਲੋਕਾਂ ਨੇ ਮਿਲ ਕੇ ਅੱਗ 'ਤੇ ਕਾਬੂ ਪਾਉਣ ਵਿੱਚ ਸਹਿਯੋਗ ਦਿੱਤਾ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ। ਅੱਗ ਨੂੰ ਅੱਗੇ ਵਧਾਉਣ ਤੋਂ ਸਮਾਂ ਰਹਿੰਦਿਆ ਰੋਕ ਲਿਆ ਗਿਆ ਸੀ। ਜਿਸ ਨਾਲ ਵੱਡਾ ਹਾਦਸਾ ਟਲ ਗਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ