Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

April 20, 2026 07:19 PM
Rozana Sehaj times

ਚੰਡੀਗੜ੍ਹ  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਲਈ 728.48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ 1.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਕੇ ਉਭਰੀ ਹੈ, ਜਿਸ ਨਾਲ ਧੀਆਂ ਦੇ ਵਿਆਹ ਸਮੇਂ ਪਰਿਵਾਰਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਕੇਵਲ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਤਮ-ਸਨਮਾਨ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਵੀ ਹੈ। ਮੰਤਰੀ ਨੇ ਦੱਸਿਆ ਕਿ ਕੋਈ ਵੀ ਪਰਿਵਾਰ ਜੋ ਪੰਜਾਬ ਦਾ ਪੱਕਾ ਨਿਵਾਸੀ ਹੋਵੇ ਅਤੇ ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਵੇ, ਅਤੇ ਜੋ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ, ਉਹ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹੈ। ਉਨ੍ਹਾਂ ਹੋਰ ਦੱਸਿਆ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਦੇ ਵਿਆਹ ਲਈ ਇਸ ਸਕੀਮ ਤਹਿਤ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਗਰੀਬ ਪਰਿਵਾਰ ਦੀ ਧੀ ਦਾ ਵਿਆਹ ਹੁੰਦਾ ਹੈ ਤਾਂ ਮਾਪਿਆਂ ਲਈ ਇਹ ਖੁਸ਼ੀ ਦੇ ਨਾਲ ਨਾਲ ਚਿੰਤਾ ਦਾ ਵੀ ਸਮਾਂ ਹੁੰਦਾ ਹੈ, ਪਰ ਪੰਜਾਬ ਸਰਕਾਰ ਦੀ ਅਸ਼ੀਰਵਾਦ ਸਕੀਮ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਘਟਾ ਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੇ ਦੀਵੇ ਜਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਮਾਪਿਆਂ ਲਈ ਇੱਕ ਮਜ਼ਬੂਤ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਨੂੰ ਇੱਜ਼ਤ, ਸਨਮਾਨ ਅਤੇ ਖੁਸ਼ਹਾਲ ਭਵਿੱਖ ਨਾਲ ਵਿਦਾ ਕਰਨ ਦੇ ਯੋਗ ਬਣ ਰਹੇ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਲਾਭਪਾਤਰੀ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਪਟਾਰੇ ਵਿੱਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਧੀ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਅਤੇ ਹਰ ਪਰਿਵਾਰ ਨੂੰ ਮਜ਼ਬੂਤ ਬਣਾਉਣਾ ਹੈ।

 
 

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ