Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

April 20, 2026 07:23 PM
Rozana Sehaj times

ਹੁਸ਼ਿਆਰਪੁਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ  ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ। ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ  ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ  ਹੈ।

Have something to say? Post your comment

 

More in Doaba

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ