Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੰਤਰੀ ਮੰਡਲ ਨੇ ਸਰਕਾਰੀ ਬੱਸ ਅਪਰੇਟਰਾਂ ਲਈ ਪਰਮਿਟ ਨਵੀਨੀਕਰਨ ਬਾਰੇ ਨਿਯਮਾਂ ਵਿਚ ਢਿੱਲ ਦੇਣ ਦੀ ਪ੍ਰਵਾਨਗੀ

June 18, 2021 07:40 PM
SehajTimes

ਚੰਡੀਗੜ੍ਹ ਲਿੰਕ ਸੜਕਾਂ ਦੇ ਮੁੱਖ ਜਿਲ੍ਹਾ ਸੜਕਾਂ ਅਤੇ ਹੋਰ ਸਿੱਧੇ ਮਾਰਗਾਂ ਵਜੋਂ ਅਪਗ੍ਰੇਡ ਹੋਣ ਕਰਕੇ ਮਿੰਨੀ ਬੱਸ ਅਪਰੇਟਰਾਂ ਨੂੰ ਉਨ੍ਹਾਂ ਦੇ ਪਰਮਿਟ ਦੇ ਨਵੀਨੀਕਰਨ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਸ ਸਬੰਧੀ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਸਹਿਮਤੀ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਉਨ੍ਹਾਂ ਅਪਰੇਟਰਾਂ ਨੂੰ ਪੰਜਾਬ ਟਰਾਂਸਪੋਰਟ ਸਕੀਮ -2018 ਦੀ ਧਾਰਾ 3 (ਈ) ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਸਕੀਮ ਦੇ ਲਾਗੂ ਹੋਣ ਤੋਂ ਪਹਿਲਾਂ ਮੋਟਰ ਵਾਹਨ ਐਕਟ, 1988 ਦੇ ਚੈਪਟਰ ਪੰਜ ਦੇ ਅਨੁਸਾਰ ਸਰਕਾਰੀ ਬੱਸਾਂ ਲਈ ਪਰਮਿਟ ਜਾਰੀ ਕੀਤਾ ਗਿਆ ਸੀ।  ਟਰਾਂਸਪੋਰਟ ਸਕੀਮ, 2018 ਅਨੁਸਾਰ ਉਨ੍ਹਾਂ ਸਾਰੇ ਪਰਮਿਟਾਂ, ਜੋ 2018 ਤੋਂ ਪਹਿਲਾਂ ਜਾਰੀ ਕੀਤੇ ਗਏ ਸਨ ਅਤੇ ਨਵੀਨੀਕਰਨ ਲਈ ਲੰਬਿਤ ਹਨ, ਲਈ ਸਕੀਮ ਦੇ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸ਼ਰਤ 3 (ਈ) ਅਨੁਸਾਰ ਪੇਂਡੂ ਲਿੰਕ ਸੜਕਾਂ 'ਤੇ ਬੱਸਾਂ ਚਲਾਉਣ ਵਾਲੇ ਆਪ੍ਰੇਟਰ ਹੋਰ ਜ਼ਿਲ੍ਹਾ ਸੜਕਾਂ, ਮੁੱਖ ਜ਼ਿਲ੍ਹਾ ਸੜਕਾਂ, ਰਾਜ ਮਾਰਗਾਂ ਅਤੇ ਕੌਮੀ ਮਾਰਗਾਂ 'ਤੇ 12 ਕਿਲੋਮੀਟਰ ਤੋਂ ਵੱਧ ਬੱਸ ਨਹੀਂ ਚਲਾ ਸਕਦੇ।

ਹਾਲਾਂਕਿ, ਲਿੰਕ ਸੜਕਾਂ ਦੇ ਅਪਗ੍ਰੇਡੇਸ਼ਨ ਦੇ ਕਾਰਨ, ਮਿੰਨੀ ਬੱਸ ਅਪਰੇਟਰਾਂ ਨੂੰ ਉਨ੍ਹਾਂ ਦੇ ਪਰਮਿਟਾਂ ਦੇ ਨਵੀਨੀਕਰਨ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜੋ ਕਿ ਮੋਟਰ ਵਾਹਨ ਐਕਟ ਅਤੇ ਪੰਜਾਬ ਟ੍ਰਾਂਸਪੋਰਟ ਸਕੀਮ -2018  ਅਨੁਸਾਰ ਯੋਗ ਹਨ।

 

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ