Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ

April 20, 2026 07:44 PM
Rozana Sehaj times

ਅੰਮ੍ਰਿਤਸਰ : ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਵਰਕਸ਼ਾਪ ਵਿੱਚ ਸਿੱਖਿਆ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਸਹਿਯੋਗ ਨਾਲ ਲਗਭਗ 500 ਤੋਂ ਵੱਧ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਭੋਜਨ ਸੁਰੱਖਿਆ ਅਤੇ ਸਿਹਤਮੰਦ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਫੂਡ ਸੇਫਟੀ ਸ਼੍ਰੀ ਰਜਿੰਦਰਪਾਲ ਸਿੰਘ ਵੱਲੋਂ “ਈਟ ਰਾਈਟ” ਮੁਹਿੰਮ ਤਹਿਤ ਸੰਦੇਸ਼ ਦਿੰਦਿਆਂ ਦੱਸਿਆ ਗਿਆ ਕਿ ਸਹੀ ਭੋਜਨ ਨੂੰ ਈਟ ਸੇਫ (ਸੁਰੱਖਿਅਤ ਭੋਜਨ), ਈਟ ਹੈਲਥੀ (ਸਿਹਤਮੰਦ ਭੋਜਨ), ਅਤੇ ਈਟ ਇਨ ਰਾਈਟ ਅਮਾਉਂਟ (ਉਚਿਤ ਮਾਤਰਾ ਵਿੱਚ ਭੋਜਨ) ਤਿੰਨ ਭਾਗਾਂ ਵਿੱਚ ਵੰਡਿਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਐੱਫ.ਐੱਸ.ਐੱਸ.ਏ.ਆਈ. ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਲੋਕਾਂ ਨੂੰ ਨਮਕ ਅਤੇ ਮਿੱਠੇ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਹੋਰ ਅਧਿਕਾਰੀਆਂ ਵੱਲੋਂ ਵੀ ਭੋਜਨ ਸੁਰੱਖਿਆ ਅਤੇ ਪੋਸ਼ਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਨੇ ਆਂਗਣਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਛੋਟੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖ਼ੁਰਾਕ ਦਾ ਖਾਸ ਖਿਆਲ ਰੱਖਣ। ਇਸ ਦੌਰਾਨ ਉਨ੍ਹਾਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਰਾਸ਼ਨ ਦੀ ਵੰਡ, ਈ-ਕੇ ਵਾਈ ਸੀ ਨਾਮਾਂਕਣ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਮਿਡ-ਡੇਅ ਮੀਲ ਅਤੇ ਆਂਗਣਵਾੜੀਆਂ ਰਾਹੀਂ ਸਪਲੀਮੈਂਟਰੀ ਨਿਊਟ੍ਰੀਸ਼ਨ, ਮੈਡੀਕਲ ਟੀਮਾਂ ਦੁਆਰਾ ਸਕੂਲ ਅਤੇ ਆਂਗਣਵਾੜੀ ਬੱਚਿਆਂ ਦੀ ਸਿਹਤ ਜਾਂਚ, ਬਿਮਾਰੀਆਂ ਨਾਲ ਪੀੜਤ ਬੱਚਿਆਂ ਲਈ ਡਾਕਟਰੀ ਇਲਾਜ ਫਾਲੋ-ਅੱਪ ਸਮੇਤ ਕਈ ਭਲਾਈ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਨਿਊਟ੍ਰਸ਼ੀਅਨਲ ਸਕਿਓਰਿਟੀ ਦੇ ਵਿਸ਼ੇ `ਤੇ ਬੋਲਦਿਆਂ ਕਿਹਾ ਕਿ  ਨਿਊਟ੍ਰਸ਼ੀਅਨਲ ਸਕਿਓਰਿਟੀ ਪੂਰਤੀ ਲਈ ਨੌਜਵਾਨ ਪੀੜ੍ਹੀ ਵੀ ਆਪਣਾ ਵੱਡਾ ਹਿੱਸਾ ਪਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ  ਆਰਗੇਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਰਾਹੀਂ ਨੌਜਵਾਨ ਮੋਟੇ ਅਨਾਜ਼ਾਂ ਬਾਰੇ ਵੀ ਜਾਗਰੂਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਰਿਵਾਇਤੀ ਅਨਾਜ਼ਾਂ ਵਿੱਚ ਵਧੇਰੇ ਪੋਸ਼ਿਕ ਤੱਕ ਮੌਜੂਦ ਹਨ। ਸਫਾਈ ਅਤੇ ਭੋਜਨ ਸੁਰੱਖਿਆ `ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਮਿੱਡ ਡੇ ਮੀਲ ਕੁੱਕ ਨੂੰ ਰਸੋਈ ਦੇ ਖੇਤਰਾਂ ਦੀ ਸਹੀ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਅੰਤ ਵਿੱਚ ਸਮਾਗਮ ਵਿੱਚ ਸ਼ਾਮਿਲ ਸਾਰੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦਾ ਧੰਨਵਾਦ ਕੀਤਾ ਗਿਆ।

 

Have something to say? Post your comment

 

More in Majha

ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਵਾਰਡ ਇੰਚਾਰਜ ਭਾਜਪਾ ਵਿੱਚ ਸ਼ਾਮਲ

ਸਮਾਜ ਸੇਵੀ ਰਜਿੰਦਰ ਸਿੰਘ ਰਾਜੂ ਨੂੰ ਸਦਮਾ: ਪਿਤਾ ਸ. ਬਲਕਾਰ ਸਿੰਘ ਲਾਹੌਰੀਆ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਲੋਕ ਨਿਰਮਾਣ ਮੰਤਰੀ ਨੇ ਸੁਖਦੇਵ ਸਿੰਘ ਰੰਧਾਵਾ ਨੂੰ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਹੋਣ `ਤੇ ਵਧਾਈ ਦਿੱਤੀ

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ 5 ਰੋਜ਼ਾ ਅੰਮ੍ਰਿਤ ਵੇਲਾ ਸਮਾਗਮ ਅੱਜ ਤੋਂ ਸ਼ੁਰੂ, ਭਾਈ ਗੁਰਇਕਬਾਲ ਸਿੰਘ ਜੀ

ਅੰਮ੍ਰਿਤਸਰ ਦੇ ਮਾਰਵਾੜੀ ਮੰਦਰ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

ਮੁਕੇਸ਼ ਅੰਬਾਨੀ ਦੇ ਜਨਮਦਿਨ ਮੌਕੇ ਡਾ. ਜਗਜੋਤ ਸਿੰਘ ਰੁਬਲ ਵੱਲੋਂ ਵਿਲੱਖਣ ਰੇਖਾ-ਚਿੱਤਰ ਤਿਆਰ*

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ*

ਅੰਮ੍ਰਿਤਸਰ ਵਿੱਚ ਸ਼੍ਰੀ ਦੇਸਰਾਜ ਜੀ ਦੀ ਅਗਵਾਈ ਹੇਠ ਵਿਸ਼ਾਲ ਯੋਗ ਪ੍ਰੇਰਣਾ ਸ਼ਿਵਿਰ ਸੈਂਕੜਿਆਂ ਲੋਕਾਂ ਦੀ ਭਾਗੀਦਾਰੀ