Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

April 20, 2026 08:21 PM
Rozana Sehaj times

ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਹਾੜੀ ਸੀਜਨ ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਘੱਟ ਸੀ, ਪਰ ਹੁਣ ਆਮਦ ਤੇਜੀ ਨਾਲ ਹੋ ਰਹੀ ਹੈ ਅਤੇ ਖਰੀਦ ਦੇ ਕਾਰਜ਼ ਵੀ ਜੋਰਾਂ ਨਾਲ ਚੱਲ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 41.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 35.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 11.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 11.27 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ 30,973 ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋਈ ਹੈ। ਕਿਸਾਨਾਂ ਨੂੰ ਲਗਭਗ 1818 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸਦੇ ਨਾਲ ਹੀ 929 ਆਰਜੀ ਮੰਡੀਆਂ ਵੀ ਬਣਾਈਆਂ ਜਾ ਚੁੱਕੀਆਂ ਹਨ। ਸ. ਬਰਸਟ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਰਮਿਆਨ ਬਹੁਤ ਹੀ ਵਧੀਆ ਤਾਲਮੇਲ ਬਣਿਆ ਹੋਇਆ ਹੈ, ਜੋ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਵੱਖ-ਵੱਖ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਖਰੀਦ ਕਾਰਜਾਂ ਨੂੰ ਪੂਰੀ ਦ੍ਰਿੜਤਾ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ - ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ। 

Have something to say? Post your comment

 

More in Chandigarh

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ