Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸੂਬੇ ਦੇ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਕੁਲਦੀਪ ਵੈਦ

April 20, 2026 08:32 PM
Rozana Sehaj times
ਲੁਧਿਆਣਾ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਗੋਪਾਲਪੁਰ ਅੰਦਰ ਹਲਕਾ ਇੰਚਾਰਜ ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਵਿਖੇ ਹੋਈ, ਇਸ ਮੀਟਿੰਗ ਵਿੱਚ ਜਿੱਥੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ ਉੱਥੇ ਹੀਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਵੀਂ ਹਿੱਸਾ ਲਿਆ । ਇਸ ਮੌਕੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਪੂਰੀ ਤਰਾਂ ਇੱਕਜੁੱਟ ਤੇ ਤਿਆਰ ਹੈ ਅਤੇ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ। ਉਹਨਾਂ ਮੌਜੂਦਾ ਸਰਕਾਰ ਦੀ ਗੱਲ ਕਰਦੇ ਆ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਤੋਂ ਆਉਣ ਤੋਂ ਪਹਿਲਾਂ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਜੋ ਕਿ ਅਜੇ ਤੱਕ ਪੂਰੇ ਨਹੀਂ ਕੀਤੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਦੇ ਆਪ ਨੂੰ ਅਸੁਰੱਖਿਤ ਮਹਿਸੂਸ ਕਰਨ ਲੱਗੇ ਹਨ, ਪਰ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਚੁਟਕਲਾ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਮੁੜ ਪੰਜਾਬ ਵਿੱਚ ਕਾਂਗਰਸੀ ਸਰਕਾਰ ਨੂੰ ਬਣਾਉਣ ਲਈ ਉਤਾਵਲੇ ਬੈਠੇ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਰਪੰਚ ਜੰਗਬਹਾਦੁਰ ਸਿੰਘ ਮੁਕੰਦਪੁਰ, ਸਾਬਕਾ ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀਆਂ,ਗੁਰਿੰਦਰ ਸਿੰਘ ਢੋਡੇ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਗਿੱਲ, ਕਾਂਗਰਸ ਕਿਸਾਨ ਸੈਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਕਸ਼ਮੀਰ ਸਿੰਘ ਸੰਧੂ,ਬਲਾਕ ਡੇਹਲੋਂ ਦੀ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਕੌਰ ਗੋਪਾਲਪੁਰ, ਗੁਰਮੀਤ ਸਿੰਘ ਸਰੀਂਹ, ਮਾਨ ਸਿੰਘ ਗੁਰਮ, ਸਰਪੰਚ ਗੁਰਸੇਵਕ ਸਿੰਘ ਗੋਪਾਲਪੁਰ, ਸੁਰਿੰਦਰ ਸਿੰਘ ਸਿੱਧੂ, ਗੁਰਮੁਖ ਸਿੰਘ, ਨਛੱਤਰ ਸਿੰਘ, ਪੰਚ ਰਾਮਦਾਸ ਸਿੰਘ, ਚਰਨਜੀਤ ਸਿੰਘ, ਕਰਮਜੀਤ ਸਿੰਘ ਭੋਲਾ, ਮਨਦੀਪ ਸਿੰਘ ਰੰਗੀ, ਫ਼ੌਜੀ ਰਣਜੀਤ ਸਿੰਘ, ਪ੍ਰਮਿੰਦਰ ਸਿੰਘ, ਮੇਵਾ ਸਿੰਘ, ਦਵਿੰਦਰ ਸਿੰਘ ਰੰਗੀ, ਸੰਦੀਪ ਸਿੰਘ ਸੋਨੀ, ਨੰਬਰਦਾਰ ਰਾਮ ਸਿੰਘ, ਲਖਵਿੰਦਰ ਸਿੰਘ ਲੱਖਾ, ਪਾਲ ਸਿੰਘ, ਕਰਮਜੀਤ ਸਿੰਘ ਭੋਲਾ,ਗੁਰਪ੍ਰੀਤ ਕੌਰ, ਸੇਮਾ, ਬਿੱਲੂ, ਨੰਬਰਦਾਰ ਬਿੱਲੂ, ਹਰਦੇਵ ਸਿੰਘ, ਚਰਨ ਸਿੰਘ, ਪਰਮਜੀਤ ਕੌਰ, ਦਲਜੀਤ ਕੌਰ,ਸੰਦੀਪ ਕੌਰ, ਮਨਜੀਤ ਕੌਰ, ਹਮੀਦ ਖਾਨ, ਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ