Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੀਟਿੰਗ ਦੌਰਾਨ ਪ੍ਰਜਾਪਤ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

April 20, 2026 08:35 PM
Rozana Sehaj times

ਕੋਟਕਪੂਰਾ :  ਪ੍ਰਜਾਪਤੀ ਕੁਮਹਾਰ ਮਹਾਸੰਘ ਪੰਜਾਬ ਦੀ ਜਰੂਰੀ ਮੀਟਿੰਗ ਸੂਬਾਈ ਪ੍ਰਧਾਨ ਸ਼੍ਰੀ ਕਰਮਚੰਦ ਪੱਪੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਗੁਰਮੀਤ ਸਿੰਘ ਪ੍ਰਜਾਪਤੀ ਸੂਬਾਈ ਪ੍ਰਧਾਨ ਨੇ ਆਪਣਾ ਅਸਤੀਫਾ ਦੇਣ ਉਪਰੰਤ ਨਵਾਂ ਯੂਥ ਪ੍ਰਧਾਨ ਥਾਪਦਿਆਂ ਆਖਿਆ ਕਿ ਹੁਣ ਜਥੇਬੰਦੀ ਵਿੱਚ ਕੰਮ ਕਰਨ ਲਈ ਨੌਜਵਾਨ ਨੂੰ ਸਮਾਜ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਗੁਰਮੀਤ ਸਿੰਘ ਨੇ ਆਖਿਆ ਕਿ ਜਥੇਬੰਦੀ ਦੇ ਸਾਰੇ ਜਿਲਾ ਅਤੇ ਬਲਾਕ ਪ੍ਰਧਾਨ ਨੂੰ ਇਸ ਨਵੀਂ ਨਿਯੁਕਤੀ ਤੋਂ ਸੇਧ ਲੈਂਦਿਆਂ 2 ਜਾਂ 3 ਸਾਲਾਂ ਦੀ ਆਪਣੀ ਟਰਮ ਪੂਰੀ ਹੋਣ ਤੋਂ ਬਾਅਦ ਅਸਤੀਫਾ ਦੇ ਕੇ ਨਵੇਂ ਮੈਂਬਰਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਮਹਿੰਦਰ ਪਾਲ ਮੋਗਾ ਨੂੰ ਯੂਥ ਪ੍ਰਧਾਨ, ਮਨਦੀਪ ਸਿੰਘ ਮੁੰਨਾ ਮੁਕਤਸਰ ਵਾਈਸ ਪ੍ਰਧਾਨ, ਟਿੰਕੂ ਕੁਮਾਰ ਕੋਟਕਪੂਰਾ ਨੂੰ ਪੈ੍ਰਸ ਸਕੱਤਰ, ਸੁਖਦੇਵ ਰਾਮ ਜੈਤੋ ਪ੍ਰਚਾਰਕ ਸਕੱਤਰ, ਹੁਕਮ ਚੰਦ ਪੈ੍ਰਸ ਸਕੱਤਰ, ਬਲਰਾਜ ਕਾਂਤੀ ਮੁਕਤਸਰ ਸੈਕਟਰੀ, ਬਾਬੂ ਰਾਮ ਜੈਤੋ ਨੂੰ ਯੂਥ ਸੈਕਟਰੀ ਨਿਯੁਕਤ ਕੀਤਾ ਗਿਆ, ਜਿਸ ’ਤੇ ਸਾਰੇ ਮੈਂਬਰਾਂ ਨੇ ਆਪਣੀ ਸਹਿਮਤੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਦਾ ਹਾਰ ਪਾ ਕੇ ਜਥੇਬੰਦੀ ਵਿੱਚ ਸੁਆਗਤ ਕੀਤਾ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸਮੂਹ ਬਰਾਦਰੀ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪ੍ਰਜਾਪਤ ਸਮਾਜ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਹਨਾ ਦੱਸਿਆ ਕਿ ਜੋ ਵੀ ਜਿੰਮੇਵਾਰੀ ਉਹਨਾਂ ਨੂੰ ਜਥੇਬੰਦੀ ਵਲੋਂ ਸੋਂਪੀ ਗਈ ਹੈ, ਉਹਨਾ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨੇਪਰੇ ਚੜਾਉਣ ਦੀ ਕੋਸ਼ਿਸ਼ ਕਰਨਗੇ। ਆਪਣੇ ਸੰਬੋਧਨ ਦੌਰਾਨ ਕਰਮ ਚੰਦ ਪੱਪੀ ਅਤੇ ਗੁਰਮੀਤ ਸਿੰਘ ਪ੍ਰਜਾਪਤੀ ਨੇ ਆਖਿਆ ਕਿ ਪੰਜਾਬ ਵਿੱਚ 8ਵੀਂ ਜਮਾਤ ਦੀ ਟਾਪਰ ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਲਈ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਸਾਰਿਆਂ ਨੂੰ ਵਧਾਈ ਵੀ ਦਿੱਤੀ। ਉਹਨਾਂ ਆਖਿਆ ਕਿ ਪ੍ਰਜਾਪਤੀ ਸਮਾਜ ਦੀ ਹਰ 6 ਮਹੀਨੇ ਜਾਂ ਸਾਲ ਬਾਅਦ ਇਸ ਤਰਾਂ ਦਾ ਇਕ ਸਮਾਗਮ ਪ੍ਰਜਾਪਤੀ ਬਰਾਦਰੀ ਦੀ ਸਹਿਮਤੀ ਨਾਲ ਜਰੂਰ ਹੋਣਾ ਚਾਹੀਦਾ ਹੈ, ਤਾਂ ਜੋ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦਾ ਮੌਕਾ ਮਿਲੇ। ਇਸ ਮੌਕੇ ਹੋਰਨਾ ਤੋਂ ਇਲਾਵਾ ਚੀਫ ਸੈਕਟਰੀ ਪਵਨ ਕੁਮਾਰ, ਬਾਬੂ ਰਾਮ ਮੋਗਾ, ਨਾਨਕ ਚੰਦ, ਓਮ ਪ੍ਰਕਾਸ਼ ਬਾਘਾਪੁਰਾਣਾ, ਭਗਤ ਰਾਮ, ਸਤਪਾਲ, ਚੌਧਰੀ ਖੁਸ਼ੀ ਰਾਮ, ਵਿਜੇ ਕੁਮਾਰ, ਚਮਨ ਲਾਲ, ਦਲੀਪ ਕੁਮਾਰ, ਬਾਬੂ ਰਾਮ, ਰਾਜ ਕੁਮਾਰ ਆਦਿ ਵੀ ਹਾਜ਼ਰ ਸਨ।

 
 

Have something to say? Post your comment

 

More in Malwa

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ : ਹਰਪਾਲ ਸਿੰਘ ਚੀਮਾ

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ- ਹਰਪਾਲ ਸਿੰਘ ਚੀਮਾ

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਸੂਬੇ ਦੇ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਕੁਲਦੀਪ ਵੈਦ

ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ