Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

April 20, 2026 08:39 PM
Rozana Sehaj times
ਖਨੌਰੀ/ਲਹਿਰਾ : ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਸਕਣ। ਇਸ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜਿਕ ਸਾਂਝ ਅਤੇ ਸਦਭਾਵਨਾ ਨੂੰ ਵੀ ਬਲ ਮਿਲਦਾ ਹੈ। ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ। ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਬਜ਼ੁਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਹੋਰ ਧਾਰਮਿਕ ਅਸਥਾਨਾਂ ਲਈ ਇਸ ਤਰ੍ਹਾਂ ਦੀਆਂ ਯਾਤਰਾਵਾਂ ਜਾਰੀ ਰਹਿਣਗੀਆਂ। ਬੱਸ ਰਵਾਨਗੀ ਦੌਰਾਨ ਬਜ਼ੁਰਗ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਸਪਸ਼ਟ ਦਿਖਾਈ ਦੇ ਰਹੀ ਸੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਨੂੰ ਦਿਲੋਂ ਸਰਾਹਿਆ।
 
 
 
 

Have something to say? Post your comment

 

More in Malwa

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ- ਹਰਪਾਲ ਸਿੰਘ ਚੀਮਾ

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਮੀਟਿੰਗ ਦੌਰਾਨ ਪ੍ਰਜਾਪਤ ਬਰਾਦਰੀ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ

ਸੂਬੇ ਦੇ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਕੁਲਦੀਪ ਵੈਦ

ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ

ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ 

ਬਾਲਾ ਜੀ ਮੰਦਿਰ 'ਚ ਲਾਇਆ ਖੂਨਦਾਨ ਕੈਂਪ