Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਵਾਰਡ ਇੰਚਾਰਜ ਭਾਜਪਾ ਵਿੱਚ ਸ਼ਾਮਲ

April 20, 2026 09:27 PM
Rozana Sehaj times
 ਅਜਨਾਲਾ : ਅੱਜ ਅਜਨਾਲਾ ਸ਼ਹਿਰ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਵਾਰਡ ਨੰਬਰ 12 ਦੇ ਸਾਬਕਾ ਇੰਚਾਰਜ ਅਤੇ ਟਕਸਾਲੀ ਆਮ ਆਦਮੀ ਪਾਰਟੀ ਆਗੂ ਅਮਰਬੀਰ ਸਿੰਘ ਰਿੰਕੂ ਆਪਣੇ ਕਈ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨਾਲ ਸਥਾਨਕ ਰਾਜਨੀਤਿਕ ਮਾਹੌਲ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਇਸ ਮੌਕੇ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਰਿੰਕੂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦਾ ਦੁਪੱਟਾ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਅਜਨਾਲਾ ਵਿੱਚ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਭਾਜਪਾ ਨੂੰ ਵੱਡਾ ਲਾਭ ਮਿਲੇਗਾ। ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਇਸ ਮੌਕੇ ਐਲਾਨ ਕੀਤਾ ਕਿ ਅਮਰਬੀਰ ਸਿੰਘ ਰਿੰਕੂ ਨੂੰ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਵਾਰਡ ਨੰਬਰ 12 ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਰਿੰਕੂ ਦਾ ਪਰਿਵਾਰ ਮਿਹਨਤੀ ਅਤੇ ਇਲਾਕੇ ਵਿੱਚ ਲੋਕਪ੍ਰਿਯ ਹੈ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਡਾ. ਅਵਤਾਰ ਕੌਰ ਅਜਨਾਲਾ ਨੇ ਵੀ ਅਮਰਬੀਰ ਸਿੰਘ ਰਿੰਕੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ ਅਤੇ ਰਿੰਕੂ ਨੂੰ ਵੀ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਰਿੰਕੂ ਦੇ ਸ਼ਾਮਲ ਹੋਣ ਨਾਲ ਅਜਨਾਲਾ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਸਮਾਗਮ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਬਾਂਟਾ, ਅਤਿੰਦਰ ਸਿੰਘ ਬੱਬਰ, ਧਰਮਿੰਦਰ ਸਿੰਘ ਪ੍ਰਿੰਸ, ਸੌਰਵ ਸਰੀਨ, ਵਿਜੇ ਕੁਮਾਰ ਸਰੀਨ, ਕਸ਼ਮੀਰ ਸਿੰਘ ਕਾਕੂ, ਕੌਂਸਲਰ ਵਿਕਰਮ ਬੇਦੀ, ਦੀਪੂ ਅਰੋੜਾ, ਡਾ. ਦੀਪਕ ਸਰਪਾਲ, ਵਿਪਣ ਖੱਤਰੀ ਅਤੇ ਲੱਕੀ ਬੇਦੀ ਸਮੇਤ ਕਈ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਿਆਸੀ ਵਿਸ਼ਲੇਸ਼ਕਾਂ ਅਨੁਸਾਰ, ਇਸ ਤਰ੍ਹਾਂ ਦੇ ਦਲ-ਬਦਲ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਨਤੀਜਿਆਂ ‘ਤੇ ਅਸਰ ਪਾ ਸਕਦੇ ਹਨ ਅਤੇ ਅਜਨਾਲਾ ਵਿੱਚ ਮੁਕਾਬਲਾ ਹੋਰ ਦਿਲਚਸਪ ਬਣ ਸਕਦਾ ਹੈ।

Have something to say? Post your comment

 

More in Majha

ਸਮਾਜ ਸੇਵੀ ਰਜਿੰਦਰ ਸਿੰਘ ਰਾਜੂ ਨੂੰ ਸਦਮਾ: ਪਿਤਾ ਸ. ਬਲਕਾਰ ਸਿੰਘ ਲਾਹੌਰੀਆ ਦਾ 90 ਸਾਲ ਦੀ ਉਮਰ ਵਿੱਚ ਦੇਹਾਂਤ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਸੁਖਦੇਵ ਸਿੰਘ ਰੰਧਾਵਾ ਨੂੰ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਹੋਣ `ਤੇ ਵਧਾਈ ਦਿੱਤੀ

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ 5 ਰੋਜ਼ਾ ਅੰਮ੍ਰਿਤ ਵੇਲਾ ਸਮਾਗਮ ਅੱਜ ਤੋਂ ਸ਼ੁਰੂ, ਭਾਈ ਗੁਰਇਕਬਾਲ ਸਿੰਘ ਜੀ

ਅੰਮ੍ਰਿਤਸਰ ਦੇ ਮਾਰਵਾੜੀ ਮੰਦਰ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ

ਮੁਕੇਸ਼ ਅੰਬਾਨੀ ਦੇ ਜਨਮਦਿਨ ਮੌਕੇ ਡਾ. ਜਗਜੋਤ ਸਿੰਘ ਰੁਬਲ ਵੱਲੋਂ ਵਿਲੱਖਣ ਰੇਖਾ-ਚਿੱਤਰ ਤਿਆਰ*

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ*

ਅੰਮ੍ਰਿਤਸਰ ਵਿੱਚ ਸ਼੍ਰੀ ਦੇਸਰਾਜ ਜੀ ਦੀ ਅਗਵਾਈ ਹੇਠ ਵਿਸ਼ਾਲ ਯੋਗ ਪ੍ਰੇਰਣਾ ਸ਼ਿਵਿਰ ਸੈਂਕੜਿਆਂ ਲੋਕਾਂ ਦੀ ਭਾਗੀਦਾਰੀ