Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

April 20, 2026 09:36 PM
Rozana Sehaj times

ਸਿਰਸਾ : ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਸੱਦੇ ਤੇ ਅੱਜ 11 ਵਜੇ ਤੋਂ ਦੋ ਵਜੇ ਤੱਕ ਮਾਰਕੀਟ ਕਮੇਟੀ ਰਾਣੀਆਂ ਦੇ ਗੇਟ ਅੱਗੇ ਧਰਨਾ ਲਗਾਕੇ ਘਿਰਾਓ ਕੀਤਾ ਤਾਂ ਕਿ ਹਰਿਆਣਾ ਸਰਕਾਰ ਵੱਲੋਂ ਮੰਡੀਆਂ ਵਿਚ ਫਸਲ ਵੇਚਣ ਸਮੇਂ ਲਾਈਆਂ ਬੇਤੁਕੀਆਂ ਸ਼ਰਤਾਂ ਰੱਦ ਕਰਵਾਈਆਂ ਦਾ ਸਕਣ। ਇਸ ਧਰਨੇ ਵਿੱਚ ਕੁੱਲ ਹਿੰਦ ਕਿਸਾਨ ਸਭਾ (1936),ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ,ਹਰਿਆਣਾ ਕਿਸਾਨ ਮੰਚ ਅਤੇ ਕੁਝ ਹੋਰ ਕਿਸਾਨ ਸੰਗਠਨਾਂ ਦੇ ਕਿਸਾਨ ਸ਼ਾਮਲ ਹੋਏ । ਧਰਨੇ ਨੂੰ ਸੰਬੋਧਨ ਕਰਦਿਆਂ ਹਰਿਆਣਾ ਕਿਸਾਨ ਸਭਾ ਦੇ ਸਰਪ੍ਰਸਤ ਕਾਮਰੇਡ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਵੀ ਮੋਦੀ ਸਰਕਾਰ ਵਿੰਗੇ ਟੇਢੇ ਢੰਗ  ਨਾਲ ਉਹਨਾ ਕਾਲੇ ਕਾਨੂੰਨਾਂ ਨੂੰ ਮੁੜ ਲਾਗੂ ਕਰਨਾ  ਚਾਹੁੰਦੀ ਹੈ। ਫਸਲਾਂ ਦਾ ਪੋਰਟਲ,ਢੋਹਾ ਢੁਆਈ ਦੇ ਵਾਹਨਾਂ ਦੀ ਫੋਟੋਗ੍ਰਾਫੀ ਅਤੇ ਬਾਇਓਮੀਟ੍ਰਿਕ ਪ੍ਰਣਾਲੀ ਦੁਆਰਾ ਸਰਕਾਰ ਮੰਡੀ ਪ੍ਰਣਾਲੀ ਨੂੰ ਠੱਪ ਕਰਕੇ ਅਤੇ ਫਸਲ ਖਰੀਦ ਕਾਰਪੋਰੇਟਾਂ ਦੇ ਹਵਾਲੇ ਕਰਕੇ ਦੇਸ਼ ਅਤੇ ਕਿਸਾਨਾ-ਮਜ਼ਦੂਰਾ ਨੂੰ ਅੰਨ ਥੁੜ ਦੇ ਹਵਾਲੇ ਕਰਕੇ ਭੁੱਖਿਆ ਮਾਰਣ ਤੇ ਤੁਲੀ ਹੋਈ ਹੈ। ਇਸ ਸਮੇਂ ਮਜ਼ਦੂਰਾਂ,ਕਿਸਾਨਾ ਸਮੇਤ ਸਾਰੇ ਸੰਘਰਸ਼ੀ  ਤਬਕਿਆਂ ਦੇ ਸਾਂਝੇ ਘੋਲ ਹੀ ਉੱਜਵਲ ਭਵਿੱਖ ਦੇ ਜ਼ਾਮਨ ਹਨ। ਇਸ ਸਮੇ ਹਰਜਿੰਦਰ ਜਿੰਦਾ ਨਾਨੂਆਣਾ,ਹੈਪੀ ਰਾਣੀਆਂ,ਰਘਬੀਰ ਸਿੰਘ,ਬਗੀਚਾ ਸਿੰਘ,ਬਲਰਾਜ ਸਿੰਘ ਵਣੀ,ਪ੍ਰੀਤਪਾਲ ਸਿੱਧੂ,ਸਤਨਾਮ ਚੰਦ,ਹੰਸਰਾਜ ਮੱਤੂਵਾਲਾ,ਭਾਈ ਬਲਜਿੰਦਰ ਸਿੰਘ,ਕਾਮਰੇਡ ਕਸ਼ਮੀਰ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਵੀ  ਇਨ੍ਹਾਂ ਲੋਕ ਵਿਰੋਧੀ ਸ਼ਰਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਸ਼ਰਤਾ ਜਲਦੀ ਨਾ ਹਟਾਈਆਂ ਤਾਂ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੰਡੀਆਂ ਵਿੱਚੋਂ ਕਣਕ ਜਲਦੀ ਚੁੱਕਣ,ਕਿਸਾਨਾਂ ਨੂੰ ਜਲਦੀ ਅਦਾਇਗੀ ਕਰਨ ਅਤੇ ਸੰਘਰਸ਼ ਕਰ ਰਹੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀਆਂ ਮੰਗਾਂ ਮੰਨੇ ਜਾਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਲਛਮਣ ਸਿੰਘ ਸੇਖਾਵਤ,ਬਲਦੇਵ ਸਿੰਘ ਬਰਾੜ,ਹਰਦੇਵ ਜੋਸ਼,ਹਰਜਿੰਦਰ ਸਿੰਘ ਭੰਗੂ,ਗੁਰਨਾਮ ਸਿੰਘ ਝੱਬਰ,ਧੰਨਾਂ ਸਿੰਘ ਦਮਦਮਾ,ਬੂਟਾ ਸਿੰਘ ਥਿੰਦ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

 

More in Haryana

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ